CBSEEducationHistoryHistory of Punjab

ਗੁਰੂ ਤੇਗ਼ ਬਹਾਦਰ ਜੀ ਦੀਆਂ ਯਾਤਰਾਵਾਂ


ਪ੍ਰਸ਼ਨ. ਗੁਰੂ ਤੇਗ਼ ਬਹਾਦਰ ਜੀ ਦੀਆਂ ਯਾਤਰਾਵਾਂ ਦਾ ਸੰਖੇਪ ਵੇਰਵਾ ਦਿਓ।

ਉੱਤਰ : ਗੁਰੂ ਤੇਗ਼ ਬਹਾਦਰ ਸਾਹਿਬ ਨੇ ਆਪਣੀ ਗੁਰਗੱਦੀ ਦੇ ਸਮੇਂ (1664-75 ਈ.) ਦੇ ਦੌਰਾਨ ਪੰਜਾਬ ਅਤੇ ਪੰਜਾਬ ਤੋਂ ਬਾਹਰ ਦੇ ਪ੍ਰਦੇਸ਼ਾਂ ਦੀਆਂ ਯਾਤਰਾਵਾਂ ਕੀਤੀਆਂ। ਇਨ੍ਹਾਂ ਯਾਤਰਾਵਾਂ ਦਾ ਉਦੇਸ਼ ਲੋਕਾਂ ਵਿੱਚ ਫੈਲੀ ਅਗਿਆਨਤਾ ਨੂੰ ਦੂਰ ਕਰਨਾ ਅਤੇ ਸਿੱਖ ਧਰਮ ਦਾ ਪ੍ਰਚਾਰ ਕਰਨਾ ਸੀ।

ਗੁਰੂ ਸਾਹਿਬ ਨੇ ਆਪਣੀਆਂ ਯਾਤਰਾਵਾਂ 1664 ਈ. ਵਿੱਚ ਅੰਮ੍ਰਿਤਸਰ ਤੋਂ ਸ਼ੁਰੂ ਕੀਤੀਆਂ। ਇਸ ਤੋਂ ਬਾਅਦ ਗੁਰੂ ਸਾਹਿਬ ਨੇ ਵੱਲਾ, ਘੁੱਕੇਵਾਲੀ, ਖਡੂਰ ਸਾਹਿਬ, ਗੋਇੰਦਵਾਲ, ਤਰਨ ਤਾਰਨ, ਖੇਮਕਰਨ, ਕੀਰਤਪੁਰ ਅਤੇ ਬਿਲਾਸਪੁਰ ਆਦਿ ਪੰਜਾਬ ਦੇ ਖੇਤਰਾਂ ਦੀਆਂ ਯਾਤਰਾਵਾਂ ਕੀਤੀਆਂ।

ਪੰਜਾਬ ਦੀਆਂ ਯਾਤਰਾਵਾਂ ਤੋਂ ਬਾਅਦ ਗੁਰੂ ਤੇਗ਼ ਬਹਾਦਰ ਸਾਹਿਬ ਪੂਰਬੀ ਭਾਰਤ ਦੀਆਂ ਯਾਤਰਾਵਾਂ ‘ਤੇ ਨਿਕਲ ਪਏ। ਆਪਣੀ ਇਸ ਯਾਤਰਾ ਦੇ ਦੌਰਾਨ ਗੁਰੂ ਸਾਹਿਬ ਸੈਫ਼ਾਬਾਦ, ਧਮਧਾਨ, ਦਿੱਲੀ, ਮਥੁਰਾ, ਬ੍ਰਿੰਦਾਬਨ, ਆਗਰਾ, ਕਾਨਪੁਰ, ਪ੍ਰਯਾਗ, ਬਨਾਰਸ, ਗਯਾ, ਪਟਨਾ, ਢਾਕਾ ਅਤੇ ਆਸਾਮ ਆਦਿ ਸਥਾਨਾਂ ‘ਤੇ ਗਏ।

ਇਨ੍ਹਾਂ ਯਾਤਰਾਵਾਂ ਤੋਂ ਬਾਅਦ ਗੁਰੂ ਤੇਗ਼ ਬਹਾਦਰ ਸਾਹਿਬ ਨੇ ਆਪਣੇ ਪਰਿਵਾਰ ਸਮੇਤ ਪੰਜਾਬ ਦੇ ਕਈ ਪ੍ਰਸਿੱਧ ਸਥਾਨਾਂ ਦੀਆਂ ਯਾਤਰਾਵਾਂ ਕੀਤੀਆਂ। ਗੁਰੂ ਸਾਹਿਬ ਦੀਆਂ ਇਹ ਯਾਤਰਾਵਾਂ ਸਿੱਖ ਪੰਥ ਦੇ ਵਿਕਾਸ ਲਈ ਬੜੀਆਂ ਲਾਹੇਵੰਦ ਸਿੱਧ ਹੋਈਆਂ। ਸਿੱਟੇ ਵਜੋਂ ਵੱਡੀ ਗਿਣਤੀ ਵਿੱਚ ਲੋਕ ਸਿੱਖ ਮਤ ਵਿੱਚ ਸ਼ਾਮਲ ਹੋਏ।