ਫਿਰੋਜ਼ਪੁਰ
ਪ੍ਰਸ਼ਨ. ਫ਼ਿਰੋਜ਼ਪੁਰ ਦੇ ਪ੍ਰਸ਼ਨ ‘ਤੇ ਮਹਾਰਾਜਾ ਰਣਜੀਤ ਸਿੰਘ ਅਤੇ ਅੰਗਰੇਜ਼ਾਂ ਵਿਚਕਾਰ ਤਣਾਉ ਕਿਉਂ ਪੈਦਾ ਹੋ ਗਿਆ?
ਉੱਤਰ : ਅੰਗਰੇਜ਼ ਫ਼ਿਰੋਜ਼ਪੁਰ ਵਰਗੇ ਮਹੱਤਵਪੂਰਨ ਸ਼ਹਿਰ ਨੂੰ ਆਪਣੇ ਅਧੀਨ ਕਰਨਾ ਚਾਹੁੰਦੇ ਸਨ। ਇਹ ਸ਼ਹਿਰ ਲਾਹੌਰ ਤੋਂ ਕੇਵਲ 40 ਮੀਲ ਦੀ ਵਿੱਥ ‘ਤੇ ਸਥਿਤ ਸੀ। ਇੱਥੋਂ ਅੰਗਰੇਜ਼ ਰਣਜੀਤ ਸਿੰਘ ਦੇ ਰਾਜ ਦੀਆਂ ਸਰਗਰਮੀਆਂ ਬਾਰੇ ਚੰਗੀ ਜਾਣਕਾਰੀ ਪ੍ਰਾਪਤ ਕਰ ਸਕਦੇ ਸਨ। ਇਸ ਤੋਂ ਇਲਾਵਾ ਪੰਜਾਬ ਨੂੰ ਘੇਰਾ ਪਾਉਣ ਲਈ ਫ਼ਿਰੋਜ਼ਪੁਰ ‘ਤੇ ਕਬਜ਼ਾ ਕਰਨਾ ਜ਼ਰੂਰੀ ਸੀ।
ਅੰਗਰੇਜ਼ ਭਾਵੇਂ ਫ਼ਿਰੋਜ਼ਪੁਰ ਵੱਲ ਕਾਫ਼ੀ ਸਮੇਂ ਤੋਂ ਲਲਚਾਈਆਂ ਨਜ਼ਰਾਂ ਨਾਲ ਦੇਖ ਰਹੇ ਸਨ, ਪਰ ਉਹ ਇਸ ਉੱਤੇ ਆਪਣੇ ਕਬਜ਼ੇ ਨੂੰ ਮੁਲਤਵੀ ਕਰਦੇ ਆ ਰਹੇ ਸਨ ਤਾਂ ਜੋ ਰਣਜੀਤ ਸਿੰਘ ਉਨ੍ਹਾਂ ਨਾਲ ਨਾਰਾਜ਼ ਨਾ ਹੋਵੇ।
ਇਸੇ ਕਾਰਨ ਅੰਗਰੇਜ਼ 1835 ਈ. ਤਕ ਫ਼ਿਰੋਜ਼ਪੁਰ ਉੱਤੇ ਰਣਜੀਤ ਸਿੰਘ ਦਾ ਅਧਿਕਾਰ ਮੰਨਦੇ ਆਏ ਸਨ। ਪਰ ਹੁਣ ਸਥਿਤੀ ਬਦਲ ਚੁੱਕੀ ਸੀ।
ਅੰਗਰੇਜ਼ਾਂ ਨੂੰ ਰਣਜੀਤ ਸਿੰਘ ਦੀ ਮਿੱਤਰਤਾ ਦੀ ਕੋਈ ਖ਼ਾਸ ਲੋੜ ਨਹੀਂ ਸੀ। ਇਸ ਲਈ 1835 ਈ. ਵਿੱਚ ਅੰਗਰੇਜ਼ਾਂ ਨੇ ਜ਼ਬਰਦਸਤੀ ਫ਼ਿਰੋਜ਼ਪੁਰ ਉੱਤੇ ਕਬਜ਼ਾ ਕਰ ਲਿਆ।
1838 ਈ. ਵਿੱਚ ਅੰਗਰੇਜ਼ਾਂ ਨੇ ਇੱਥੇ ਇੱਕ ਸ਼ਕਤੀਸ਼ਾਲੀ ਸੈਨਿਕ ਛਾਉਣੀ ਬਣਾ ਲਈ।
ਰਣਜੀਤ ਸਿੰਘ ਨੇ ਅੰਗਰੇਜ਼ਾਂ ਦੁਆਰਾ ਫ਼ਿਰੋਜ਼ਪੁਰ ‘ਤੇ ਕਬਜ਼ਾ ਕਰਨ ਅਤੇ ਇੱਥੇ ਛਾਉਣੀ ਬਣਾਏ ਜਾਣ ਕਾਰਨ ਭਾਵੇਂ ਬੜਾ ਗੁੱਸਾ ਮਨਾਇਆ ਪਰ ਅੰਗਰੇਜ਼ਾਂ ਨੇ ਇਸ ਦੀ ਕੋਈ ਪ੍ਰਵਾਹ ਨਾ ਕੀਤੀ। ਮਹਾਰਾਜਾ ਨੂੰ ਖਾਲੀ ਗੁੱਸੇ ਦਾ ਘੁੱਟ ਪੀ ਕੇ ਰਹਿ ਜਾਣਾ ਪਿਆ।