ਹੋਲੀ


ਕਿਹਾ ਜਾਂਦਾ ਹੈ ਕਿ ਇਸ ਦਿਨ ਰਾਜਾ ਹਰਣਾਖਸ਼ ਨੇ ਭਗਤ ਪ੍ਰਹਿਲਾਦ ਨੂੰ ਆਪਣੀ ਭੈਣ ਹੋਲਿਕਾ ਦੀ ਗੋਦੀ ਵਿਚ ਬਿਠਾ ਕੇ ਸਾੜਨ ਦੀ ਕੋਸ਼ਿਸ਼ ਕੀਤੀ ਸੀ। ਹੋਲਿਕਾ ਨੂੰ ਵਰ ਸੀ ਕਿ ਉਹ ਅੱਗ ਵਿਚ ਸੜ ਨਹੀਂ ਸਕਦੀ ਸੀ ਪਰ ਹੋਲਿਕਾ ਸੜ ਗਈ ਅਤੇ ਪ੍ਰਹਿਲਾਦ ਬਚ ਗਿਆ। ਪ੍ਰਮਾਤਮਾ ਦੇ ਭਗਤ ਦੀ ਲਾਜ ਰੱਖਣ ਸਬੰਧੀ ਜ਼ਿਕਰ ਗੁਰਬਾਣੀ ਵਿਚ ਵੀ ਆਉਂਦਾ ਹੈ:

ਹਰਿ ਜੁਗੁ ਜੁਗੁ ਭਗਤ ਉਪਾਇਆ ਪੈਜ ਰਖਦਾ
ਆਇਆ ਰਾਮ ਰਾਜੇ॥
ਹਰਣਾਖਸੁ ਦੁਸਟੁ ਹਰਿ ਮਾਰਿਆ ਪ੍ਰਹਲਾਦੁ ਤਰਾਇਆ।

ਉਸ ਦਿਨ ਤੋਂ ਹੀ ਹੋਲੀ ਦਾ ਤਿਉਹਾਰ ਪੂਰੇ ਭਾਰਤ ‘ਚ ਹਰ ਸਾਲ ਮਨਾਇਆ ਜਾਣ ਲੱਗਿਆ।