ਅਖਬਾਰ ਦੇ ਸੰਪਾਦਕ ਨੂੰ ਪੱਤਰ

ਕੋਰੋਨਾ ਟੈਸਟਿੰਗ ਲਈ ਕੈਂਪ ਲਗਾਉਣ ਸਬੰਧੀ ਅਖ਼ਬਾਰ ਦੇ ਸੰਪਾਦਕ ਨੂੰ ਪੱਤਰ ਲਿਖੋ।


ਪ੍ਰੀਖਿਆ ਭਵਨ,

………………. ਸ਼ਹਿਰ।

ਸੇਵਾ ਵਿਖੇ,

ਸੰਪਾਦਕ ਸਾਹਿਬ,

ਪੰਜਾਬੀ ਟ੍ਰਿਬਿਊਨ,

ਚੰਡੀਗੜ੍ਹ।

ਵਿਸ਼ਾ : ਕੋਰੋਨਾ ਟੈਸਟਿੰਗ ਲਈ ਕੈਂਪ ਲਗਾਉਣ ਸਬੰਧੀ।

ਸ੍ਰੀਮਾਨ ਜੀ,

ਮੈਂ ਇਸ ਪੱਤਰ ਰਾਹੀਂ ਆਪਣੇ ਪਿੰਡ ਵਿੱਚ ਕੋਰੋਨਾ ਟੈਸਟਿੰਗ ਲਈ ਕੈਂਪ ਲਗਾਉਣ ਸਬੰਧੀ ਆਪਣੇ ਵਿਚਾਰ ਪੇਸ਼ ਕਰਨ ਜਾ ਰਹੀ ਹਾਂ। ਕਿਰਪਾ ਕਰਕੇ ਇਸ ਪੱਤਰ ਨੂੰ ਆਪਣੀ ਅਖ਼ਬਾਰ ਵਿੱਚ ਪ੍ਰਕਾਸ਼ਿਤ ਕਰਨ ਦੀ ਕਿਰਪਾਲਤਾ ਕਰਨਾ।

ਮੈਂ ਪਿੰਡ ‘ਜਹਾਂਗੀਰ’ ਜ਼ਿਲ੍ਹਾ ਅੰਮ੍ਰਿਤਸਰ ਦੀ ਨਿਵਾਸੀ ਹਾਂ। ਇਹ ਪਿੰਡ ਅੰਮ੍ਰਿਤਸਰ ਸ਼ਹਿਰ ਤੋਂ ਅੱਠ ਕਿਲੋਮੀਟਰ ਦੀ ਦੂਰੀ ‘ਤੇ ਸਥਿਤ ਹੈ। ਇਸ ਪਿੰਡ ਦੇ ਜ਼ਿਆਦਾਤਰ ਲੋਕ ਨੇੜਲੇ ਬਰਫ਼ ਦੇ ਕਾਰਖ਼ਾਨੇ ਵਿੱਚ ਕੰਮ ਕਰਕੇ ਆਪਣੀ ਰੋਜ਼ੀ ਰੋਟੀ ਕਮਾ ਰਹੇ ਹਨ ਅਤੇ ਗ਼ਰੀਬੀ ਰੇਖਾ ਤੋਂ ਹੇਠਾਂ ਮੁਸ਼ਕਲਾਂ ਭਰਿਆ ਜੀਵਨ ਬਤੀਤ ਕਰ ਰਹੇ ਹਨ। ਕੋਰੋਨਾ ਕਾਲ ਦੌਰਾਨ ਤਾਲਾਬੰਦੀ ਕਾਰਨ ਕਈਆਂ ਨੂੰ ਨੌਕਰੀ ਤੋਂ ਕੱਢ ਦਿੱਤਾ ਗਿਆ ਅਤੇ ਹੁਣ ਉਹ ਛੋਟੇ-ਮੋਟੇ ਕੰਮ ਕਰਕੇ, ਦਿਹਾੜੀਆਂ ਲਗਾ ਕੇ ਬੜੀ ਹੀ ਮੁਸ਼ਕਿਲ ਨਾਲ ਗੁਜ਼ਾਰਾ ਕਰ ਰਹੇ ਹਨ ।

ਪਿਛਲੇ ਦੋ ਹਫ਼ਤਿਆਂ ਤੋਂ ਪਿੰਡ ਦੇ ਅਨੇਕਾਂ ਲੋਕ ਖ਼ਾਂਸੀ, ਜ਼ੁਕਾਮ ਤੇ ਬੁਖ਼ਾਰ ਵਰਗੀਆਂ ਬਿਮਾਰੀਆਂ ਦਾ ਸਾਹਮਣਾ ਕਰ ਰਹੇ ਹਨ।

ਧੰਨਵਾਦ ਸਹਿਤ,

ਆਪ ਜੀ ਦੀ ਵਿਸ਼ਵਾਸਪਾਤਰ,
ੳ . ਅ . ੲ.

ਮਿਤੀ : 14 ਜਨਵਰੀ, 2022