ਅਣਡਿੱਠਾ ਪੈਰਾ – ਗੁਰੂ ਨਾਨਕ ਦੇਵ ਜੀ ਦਾ ਜੀਵਨ


ਨੋਟ : ਹੇਠ ਲਿਖੇ ਪੈਰੇ ਨੂੰ ਧਿਆਨ ਨਾਲ ਪੜ੍ਹੋ ਅਤੇ ਉਸ ਦੇ ਅੰਤ ਵਿੱਚ ਦਿੱਤੇ ਗਏ ਪ੍ਰਸ਼ਨਾਂ ਦੇ ਉੱਤਰ ਦਿਓ :

1499 ਈ. ਵਿੱਚ ਗਿਆਨ ਪ੍ਰਾਪਤੀ ਤੋਂ ਬਾਅਦ ਗੁਰੂ ਨਾਨਕ ਦੇਵ ਜੀ ਜ਼ਿਆਦਾ ਸਮਾਂ ਸੁਲਤਾਨਪੁਰ ਲੋਧੀ ਵਿਖੇ ਨਾ ਠਹਿਰੇ ਅਤੇ ਉਹ ਦੇਸ਼ ਅਤੇ ਵਿਦੇਸ਼ਾਂ ਦੀ ਲੰਬੀ ਯਾਤਰਾ ਲਈ ਨਿਕਲ ਪਏ। ਗੁਰੂ ਨਾਨਕ ਦੇਵ ਜੀ ਨੇ ਲਗਭਗ 21 ਵਰ੍ਹੇ ਇਨ੍ਹਾਂ ਯਾਤਰਾਵਾਂ ਵਿੱਚ ਬਤੀਤ ਕੀਤੇ। ਗੁਰੂ ਸਾਹਿਬ ਦੀਆਂ ਇਨ੍ਹਾਂ ਯਾਤਰਾਵਾਂ ਨੂੰ ਉਦਾਸੀਆਂ ਵੀ ਕਿਹਾ ਜਾਂਦਾ ਹੈ ਕਿਉਂਕਿ ਗੁਰੂ ਸਾਹਿਬ ਇਸ ਸਮੇਂ ਦੇ ਦੌਰਾਨ ਘਰ-ਬਾਰ ਤਿਆਗ ਕੇ ਇੱਕ ਉਦਾਸੀ ਵਾਂਗ ਘੁੰਮਦੇ ਫਿਰਦੇ ਰਹੇ। ਗੁਰੂ ਸਾਹਿਬ ਦੀਆਂ ਇਨ੍ਹਾਂ ਉਦਾਸੀਆਂ ਸੰਬੰਧੀ ਜਾਣਕਾਰੀ ਪ੍ਰਾਪਤ ਕਰਨ ਲਈ ਸਾਨੂੰ ਕੁਝ ਔਕੜਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਪਹਿਲਾ, ਗੁਰੂ ਜੀ ਨੇ ਆਪਣੀਆਂ ਉਦਾਸੀਆਂ ਸੰਬੰਧੀ ਕੋਈ ਵੇਰਵਾ ਨਹੀਂ ਲਿਖਿਆ। ਦੂਜਾ, ਇਨ੍ਹਾਂ ਉਦਾਸੀਆਂ ਸੰਬੰਧੀ ਸਾਨੂੰ ਕੋਈ ਸਮਕਾਲੀਨ ਸੋਮਾ ਨਹੀਂ ਮਿਲਦਾ।

ਪ੍ਰਸ਼ਨ 1. ਗੁਰੂ ਨਾਨਕ ਦੇਵ ਜੀ ਨੂੰ ਗਿਆਨ ਦੀ ਪ੍ਰਾਪਤੀ ਕਿੱਥੇ ਹੋਈ?

ਪ੍ਰਸ਼ਨ 2. ਉਦਾਸੀਆਂ ਤੋਂ ਕੀ ਭਾਵ ਹੈ?

ਪ੍ਰਸ਼ਨ 3. ਗੁਰੂ ਨਾਨਕ ਦੇਵ ਜੀ ਦੀਆਂ ਉਦਾਸੀਆਂ ਸੰਬੰਧੀ ਸਾਨੂੰ ਪੇਸ਼ ਆਉਂਦੀਆਂ ਕੋਈ ਦੋ ਔਕੜਾਂ ਦੱਸੋ।

ਪ੍ਰਸ਼ਨ 4. ਗੁਰੂ ਨਾਨਕ ਦੇਵ ਜੀ ਨੇ ਆਪਣੀ ਉਦਾਸੀਆਂ ਦੀ ਸ਼ੁਰੂਆਤ ਕਿੱਥੋਂ ਕੀਤੀ?