ਅਣਡਿੱਠਾ ਪੈਰਾ – ਗੁਰੂ ਨਾਨਕ ਦੇਵ ਜੀ ਦਾ ਜੀਵਨ
ਨੋਟ : ਹੇਠ ਲਿਖੇ ਪੈਰੇ ਨੂੰ ਧਿਆਨ ਨਾਲ ਪੜ੍ਹੋ ਅਤੇ ਉਸ ਦੇ ਅੰਤ ਵਿੱਚ ਦਿੱਤੇ ਗਏ ਪ੍ਰਸ਼ਨਾਂ ਦੇ ਉੱਤਰ ਦਿਓ :
ਗੁਰੂ ਨਾਨਕ ਦੇਵ ਜੀ ਜਦੋਂ 1520 ਈ. ਦੇ ਆਖੀਰ ਵਿੱਚ ਸੈਦਪੁਰ ਪਹੁੰਚੇ ਤਾਂ ਉਸ ਸਮੇਂ ਬਾਬਰ ਨੇ ਪੰਜਾਬ ਉੱਤੇ ਜਿੱਤ ਪ੍ਰਾਪਤ ਕਰਨ ਦੇ ਉਦੇਸ਼ ਨਾਲ ਉੱਥੇ ਹਮਲਾ ਕੀਤਾ। ਇਸ ਹਮਲੇ ਸਮੇਂ ਮੁਗ਼ਲ ਫ਼ੌਜਾਂ ਨੇ ਵੱਡੀ ਗਿਣਤੀ ਵਿੱਚ ਨਿਰਦੋਸ਼ ਲੋਕਾਂ ਨੂੰ ਕਤਲ ਕਰ ਦਿੱਤਾ। ਸੈਦਪੁਰ ਵਿੱਚ ਭਾਰੀ ਲੁੱਟਮਾਰ ਕੀਤੀ ਗਈ ਅਤੇ ਘਰਾਂ ਨੂੰ ਅੱਗ ਲਗਾ ਦਿੱਤੀ ਗਈ। ਇਸਤਰੀਆਂ ਦੀ ਬਹੁਤ ਬੇਪਤੀ ਕੀਤੀ ਗਈ। ਹਜ਼ਾਰਾਂ ਦੀ ਗਿਣਤੀ ਵਿੱਚ ਪੁਰਸ਼ਾਂ, ਇਸਤਰੀਆਂ ਅਤੇ ਬੱਚਿਆਂ ਨੂੰ ਕੈਦੀ ਬਣਾ ਲਿਆ ਗਿਆ। ਇਨ੍ਹਾਂ ਕੈਦੀਆਂ ਵਿੱਚ ਗੁਰੂ ਨਾਨਕ ਦੇਵ ਜੀ ਵੀ ਸਨ। ਜਦੋਂ ਬਾਅਦ ਵਿੱਚ ਬਾਬਰ ਨੂੰ ਇਹ ਪਤਾ ਲੱਗਾ ਕਿ ਗੁਰੂ ਸਾਹਿਬ ਇੱਕ ਮਹਾਨ ਸੰਤ ਹਨ ਤਾਂ ਉਹ ਗੁਰੂ ਜੀ ਦੇ ਦਰਸ਼ਨਾਂ ਲਈ ਆਪ ਆਇਆ। ਉਹ ਗੁਰੂ ਸਾਹਿਬ ਜੀ ਦੀ ਸ਼ਖ਼ਸੀਅਤ ਤੋਂ ਇੰਨਾ ਪ੍ਰਭਾਵਿਤ ਹੋਇਆ ਕਿ ਉਸ ਨੇ ਨਾ ਸਿਰਫ ਗੁਰੂ ਸਾਹਿਬ ਨੂੰ ਬਲਕਿ ਬਹੁਤ ਸਾਰੇ ਹੋਰ ਕੈਦੀਆਂ ਨੂੰ ਵੀ ਰਿਹਾਅ ਕਰ ਦਿੱਤਾ ।
ਪ੍ਰਸ਼ਨ 1. ਬਾਬਰ ਨੇ ਸੈਦਪੁਰ ‘ਤੇ ਹਮਲਾ ਕਦੋਂ ਕੀਤਾ ਸੀ?
ਪ੍ਰਸ਼ਨ 2. ਬਾਬਰ ਦੀ ਫ਼ੌਜ ਨੇ ਸੈਦਪੁਰ ਵਿਖੇ ਕੀ ਕੀਤਾ?
ਪ੍ਰਸ਼ਨ 3. ਕੀ ਬਾਬਰ ਨੇ ਗੁਰੂ ਨਾਨਕ ਦੇਵ ਜੀ ਨੂੰ ਸੈਦਪੁਰ ਵਿਖੇ ਕੈਦ ਕੀਤਾ ਸੀ?
ਪ੍ਰਸ਼ਨ 4. ਬਾਬਰ ਨੇ ਜਦੋਂ ਗੁਰੂ ਨਾਨਕ ਦੇਵ ਜੀ ਦੇ ਦਰਸ਼ਨ ਕੀਤੇ ਤਾਂ ਉਸ ਨੇ ਕੀ ਕਿਹਾ?