ਨੋਟ : ਹੇਠ ਲਿਖੇ ਪੈਰੇ ਨੂੰ ਧਿਆਨ ਨਾਲ ਪੜ੍ਹੋ ਅਤੇ ਉਸ ਦੇ ਅੰਤ ਵਿੱਚ ਦਿੱਤੇ ਗਏ ਪ੍ਰਸ਼ਨਾਂ ਦੇ ਉੱਤਰ ਦਿਓ :
ਗੁਰੂ ਨਾਨਕ ਦੇਵ ਜੀ ਨੇ ਰਾਵੀ ਦਰਿਆ ਦੇ ਕਿਨਾਰੇ 1521 ਈ. ਵਿੱਚ ਕਰਤਾਰਪੁਰ (ਭਾਵ ਈਸ਼ਵਰ ਦਾ ਨਗਰ) ਨਾਂ ਦੇ ਨਗਰ ਦੀ ਸਥਾਪਨਾ ਕੀਤੀ। ਇਸੇ ਸਥਾਨ ‘ਤੇ ਗੁਰੂ ਸਾਹਿਬ ਨੇ ਆਪਣੇ ਪਰਿਵਾਰ ਨਾਲ ਜੀਵਨ ਦੇ ਆਖ਼ਰੀ 18 ਸਾਲ ਬਤੀਤ ਕੀਤੇ। ਇਸ ਸਮੇਂ ਦੇ ਦੌਰਾਨ ਗੁਰੂ ਸਾਹਿਬ ਨੇ ਸੰਗਤ ਤੇ ਪੰਗਤ ਨਾਂ ਦੀਆਂ ਸੰਸਥਾਵਾਂ ਦੀ ਸਥਾਪਨਾ ਕੀਤੀ। ਸੰਗਤ ਤੋਂ ਭਾਵ ਉਸ ਇਕੱਠ ਤੋਂ ਸੀ ਜੋ ਰੋਜ਼ਾਨਾ ਗੁਰੂ ਜੀ ਦੇ ਉਪਦੇਸ਼ਾਂ ਨੂੰ ਸੁਣਨ ਲਈ ਜੁੜਦਾ ਸੀ। ਇਸ ਸੰਗਤ ਵਿੱਚ ਹਰ ਇਸਤਰੀ-ਪੁਰਸ਼ ਨੂੰ ਬਿਨਾਂ ਕਿਸੇ ਵਿਤਕਰੇ ਦੇ ਸ਼ਾਮਲ ਹੋਣ ਦਾ ਅਧਿਕਾਰ ਸੀ। ਇਸ ਵਿੱਚ ਕੇਵਲ ਇੱਕ ਅਕਾਲ-ਪੁਰਖ ਦੇ ਨਾਮ ਦਾ ਜਾਪ ਹੁੰਦਾ ਸੀ। ਪੰਗਤ ਤੋਂ ਭਾਵ ਸੀ ਕਤਾਰ ਵਿੱਚ ਬੈਠ ਕੇ ਲੰਗਰ ਛਕਣਾ। ਲੰਗਰ ਵਿੱਚ ਜਾਤ-ਪਾਤ ਜਾਂ ਧਰਮ ਆਦਿ ਦਾ ਕੋਈ ਵਿਤਕਰਾ ਨਹੀਂ ਕੀਤਾ ਜਾਂਦਾ ਸੀ। ਇਹ ਦੋਵੇਂ ਸੰਸਥਾਵਾਂ ਗੁਰੂ ਸਾਹਿਬ ਦੇ ਉਪਦੇਸ਼ਾਂ ਦਾ ਪ੍ਰਸਾਰ ਕਰਨ ਵਿੱਚ ਸਹਾਇਕ ਸਿੱਧ ਹੋਈਆਂ। ਇਨ੍ਹਾਂ ਤੋਂ ਇਲਾਵਾ ਗੁਰੂ ਜੀ ਨੇ 976 ਸ਼ਬਦਾਂ ਦੀ ਰਚਨਾ ਕੀਤੀ। ਗੁਰੂ ਸਾਹਿਬ ਦਾ ਇਹ ਕੰਮ ਸਿੱਖ ਪੰਥ ਦੇ ਵਿਕਾਸ ਲਈ ਅਤਿਅੰਤ ਮਹੱਤਵਪੂਰਨ ਸਿੱਧ ਹੋਇਆ।
ਪ੍ਰਸ਼ਨ 1. ਗੁਰੂ ਨਾਨਕ ਦੇਵ ਜੀ ਨੇ ਕਰਤਾਰਪੁਰ ਦੀ ਸਥਾਪਨਾ ਕਦੋਂ ਕੀਤੀ ਅਤੇ ਇਸ ਤੋਂ ਕੀ ਭਾਵ ਹੈ?
ਪ੍ਰਸ਼ਨ 2. ਗੁਰੂ ਨਾਨਕ ਦੇਵ ਜੀ ਨੇ ਕਰਤਾਰਪੁਰ ਵਿਖੇ ਕਿਹੜੀਆਂ ਦੋ ਸੰਸਥਾਵਾਂ ਦੀ ਸਥਾਪਨਾ ਕੀਤੀ?
ਪ੍ਰਸ਼ਨ 3. ਗੁਰੂ ਨਾਨਕ ਦੇਵ ਜੀ ਨੇ ਕਿੰਨੇ ਸ਼ਬਦਾਂ ਦੀ ਰਚਨਾ ਕੀਤੀ?
ਪ੍ਰਸ਼ਨ 4. ਗੁਰੂ ਨਾਨਕ ਦੇਵ ਜੀ ਦੀਆਂ ਕਿਸੇ ਦੋ ਪ੍ਰਮੁੱਖ ਬਾਣੀਆਂ ਦੇ ਨਾਂ ਲਿਖੋ।