ਅਣਡਿੱਠਾ ਪੈਰਾ : ਜਮਰੌਦ ਦੀ ਲੜਾਈ


ਦੋਸਤ ਮੁਹੰਮਦ ਖ਼ਾਂ ਸਿੱਖਾਂ ਹੱਥੋਂ ਹੋਏ ਆਪਣੇ ਅਪਮਾਨ ਦਾ ਬਦਲਾ ਲੈਣਾ ਚਾਹੁੰਦਾ ਸੀ। ਦੂਜੇ ਪਾਸੇ ਸਿੱਖ ਵੀ ਪਿਸ਼ਾਵਰ ਵਿੱਚ ਆਪਣੀ ਸਥਿਤੀ ਨੂੰ ਮਜ਼ਬੂਤ ਕਰਨਾ ਚਾਹੁੰਦੇ ਸਨ। ਹਰੀ ਸਿੰਘ ਨਲਵਾ ਨੇ ਅਫ਼ਗਾਨਾਂ ਦੇ ਹਮਲਿਆਂ ਨੂੰ ਰੋਕਣ ਲਈ ਜਮਰੌਦ ਵਿਖੇ ਇੱਕ ਸ਼ਕਤੀਸ਼ਾਲੀ ਕਿਲ੍ਹੇ ਦਾ ਨਿਰਮਾਣ ਸ਼ੁਰੂ ਕਰਵਾਇਆ।

ਹਰੀ ਸਿੰਘ ਨਲਵਾ ਦੀ ਇਸ ਕਾਰਵਾਈ ਨੂੰ ਰੋਕਣ ਲਈ ਦੋਸਤ ਮੁਹੰਮਦ ਖ਼ਾਂ ਨੇ ਆਪਣੇ ਪੁੱਤਰ ਮੁਹੰਮਦ ਅਕਬਰ ਅਤੇ ਸ਼ਮਸਉੱਦੀਨ ਦੀ ਅਗਵਾਈ ਹੇਠ 20,000 ਸੈਨਿਕਾਂ ਦੀ ਇੱਕ ਵਿਸ਼ਾਲ ਫ਼ੌਜ ਭੇਜੀ। ਇਸ ਫ਼ੌਜ ਨੇ 28 ਅਪਰੈਲ, 1837 ਈ. ਨੂੰ ਜਮਰੌਦ ਕਿਲ੍ਹੇ ਉੱਤੇ ਹਮਲਾ ਕਰ ਦਿੱਤਾ।

ਹਰੀ ਸਿੰਘ ਨਲਵਾ ਉਸ ਸਮੇਂ ਪਿਸ਼ਾਵਰ ਵਿਖੇ ਸਖ਼ਤ ਬੀਮਾਰ ਪਿਆ ਸੀ। ਜਦੋਂ ਉਸ ਨੂੰ ਅਫ਼ਗਾਨਾਂ ਦੇ ਇਸ ਹਮਲੇ ਦੀ ਖ਼ਬਰ ਮਿਲੀ ਤਾਂ ਉਨ੍ਹਾਂ ਨੂੰ ਸਬਕ ਸਿਖਾਉਣ ਲਈ ਆਪਣੇ 10,000 ਸੈਨਿਕਾਂ ਨੂੰ ਨਾਲ ਲੈ ਕੇ ਜਮਰੌਦ ਵਿਖੇ ਅਫ਼ਗਾਨਾਂ ਉੱਤੇ ਹਮਲਾ ਕਰ ਦਿੱਤਾ। ਇਸ ਲੜਾਈ ਵਿੱਚ ਭਾਵੇਂ ਹਰੀ ਸਿੰਘ ਨਲਵਾ ਸ਼ਹੀਦ ਹੋ ਗਿਆ ਸੀ ਪਰ ਸਿੱਖਾਂ ਨੇ ਅਫ਼ਗਾਨ ਫ਼ੌਜਾਂ ਵਿੱਚ ਅਜਿਹੀ
ਤਬਾਹੀ ਮਚਾਈ ਕਿ ਉਨ੍ਹਾਂ ਨੇ ਮੁੜ ਕਦੇ ਪਿਸ਼ਾਵਰ ਵੱਲ ਆਪਣਾ ਮੂੰਹ ਨਾ ਕੀਤਾ।


ਪ੍ਰਸ਼ਨ 1. ਦੋਸਤ ਮੁਹੰਮਦ ਖ਼ਾਂ ਕੌਣ ਸੀ?

ਉੱਤਰ : ਦੋਸਤ ਮੁਹੰਮਦ ਖ਼ਾਂ ਪਿਸ਼ਾਵਰ ਦਾ ਸ਼ਾਸਕ ਸੀ।

ਪ੍ਰਸ਼ਨ 2. ਜਮਰੌਦ ਕਿਲ੍ਹੇ ਦਾ ਨਿਰਮਾਣ ਕਿਸ ਨੇ ਕੀਤਾ ਸੀ?

ਉੱਤਰ : ਜਮਰੌਦ ਕਿਲ੍ਹੇ ਦਾ ਨਿਰਮਾਣ ਸਰਦਾਰ ਹਰੀ ਸਿੰਘ ਨਲਵਾ ਨੇ ਕੀਤਾ।

ਪ੍ਰਸ਼ਨ 3. ਜਮਰੌਦ ਦੀ ਲੜਾਈ ਵਿੱਚ ਮਹਾਰਾਜਾ ਰਣਜੀਤ ਸਿੰਘ ਦਾ ਕਿਹੜਾ ਜਰਨੈਲ ਸ਼ਹੀਦ ਹੋਇਆ ਅਤੇ ਕਦੋਂ?

ਉੱਤਰ : ਜਮਰੌਦ ਦੀ ਲੜਾਈ ਵਿੱਚ ਮਹਾਰਾਜਾ ਰਣਜੀਤ ਸਿੰਘ ਦਾ ਜਰਨੈਲ ਹਰੀ ਸਿੰਘ ਨਲਵਾ 30 ਅਪਰੈਲ,
1837 ਈ: ਨੂੰ ਸ਼ਹੀਦ ਹੋਇਆ ਸੀ।

ਪ੍ਰਸ਼ਨ 4. ਜਮਰੌਦ ਦੀ ਲੜਾਈ ਵਿੱਚ ਕੌਣ ਜੇਤੂ ਰਿਹਾ?

ਉੱਤਰ : ਜਮਰੌਦ ਦੀ ਲੜਾਈ ਵਿੱਚ ਸਿੱਖ ਜੇਤੂ ਰਹੇ ਸਨ।