ਅਣਡਿੱਠਾ ਪੈਰਾ : ਪਹਿਲਾ ਐਂਗਲੋ -ਸਿੱਖ ਯੁੱਧ


ਨੋਟ : ਹੇਠ ਲਿਖੇ ਪੈਰੇ ਨੂੰ ਧਿਆਨ ਨਾਲ ਪੜ੍ਹੋ ਅਤੇ ਉਸ ਦੇ ਅੰਤ ਵਿੱਚ ਦਿੱਤੇ ਗਏ ਪ੍ਰਸ਼ਨਾਂ ਦੇ ਉੱਤਰ ਦਿਓ :


1842 ਈ. ਵਿੱਚ ਲਾਰਡ ਆਕਲੈਂਡ ਦੀ ਥਾਂ ਲਾਰਡ ਐਲਨਬਰੋ ਨੂੰ ਭਾਰਤ ਦਾ ਨਵਾਂ ਗਵਰਨਰ-ਜਨਰਲ ਨਿਯੁਕਤ ਕੀਤਾ ਗਿਆ। ਲਾਰਡ ਐਲਨਬਰੋ ਅਫ਼ਗਾਨਿਸਤਾਨ ਦੀ ਹਾਰ ਨਾਲ ਅੰਗਰੇਜ਼ਾਂ ਦੀ ਹੋਈ ਬਦਨਾਮੀ ਨੂੰ ਦੂਰ ਕਰਨਾ ਚਾਹੁੰਦਾ ਸੀ। ਇਸ ਲਈ ਉਸ ਨੇ ਸਿੰਧ ‘ਤੇ ਕਬਜ਼ਾ ਕਰਨ ਦਾ ਫੈਸਲਾ ਕੀਤਾ। ਇਹ ਇਲਾਕਾ ਭੂਗੋਲਿਕ ਪੱਖ ਤੋਂ ਬੜਾ ਮਹੱਤਵਪੂਰਨ ਸੀ। ਸਿੰਧ ਦੇ ਅਮੀਰ ਭਾਵੇਂ ਅੰਗਰੇਜ਼ਾਂ ਦੇ ਪੱਕੇ ਵਫ਼ਾਦਾਰ ਸਨ, ਪਰ ਐਲਨਬਰੋ ਨੇ ਉਨ੍ਹਾਂ ‘ਤੇ ਝੂਠੇ ਇਲਜ਼ਾਮ ਲਗਾ ਕੇ ਸਿੰਧ ਵਿਰੁੱਧ ਲੜਾਈ ਦਾ ਐਲਾਨ ਕਰ ਦਿੱਤਾ। 1843 ਈ. ਵਿੱਚ ਅੰਗਰੇਜ਼ਾਂ ਨੇ ਸਿੰਧ ਨੂੰ ਆਪਣੇ ਅਧੀਨ ਕਰ ਲਿਆ। ਕਿਉਂਕਿ ਸਿੱਖ ਸਿੰਧ ਨੂੰ ਆਪਣੇ ਸਾਮਰਾਜ ਵਿੱਚ ਸ਼ਾਮਲ ਕਰਨਾ ਚਾਹੁੰਦੇ ਸਨ ਇਸ ਲਈ ਸਿੱਖਾਂ ਅਤੇ ਅੰਗਰੇਜ਼ਾਂ ਦੇ ਆਪਸੀ ਸੰਬੰਧਾਂ ਵਿਚਾਲੇ ਕੁੜੱਤਣ ਹੋਰ ਵੱਧ ਗਈ।


ਪ੍ਰਸ਼ਨ 1. ਲਾਰਡ ਐਲਨਬਰੋਂ ਕੌਣ ਸੀ?

ਪ੍ਰਸ਼ਨ 2. ਅੰਗਰੇਜ਼ ਸਿੰਧ ‘ਤੇ ਕਬਜ਼ਾ ਕਿਉਂ ਕਰਨਾ ਚਾਹੁੰਦੇ ਸਨ?

ਪ੍ਰਸ਼ਨ 3. ਅੰਗਰੇਜ਼ਾਂ ਨੇ ਸਿੰਧ ‘ਤੇ ਕਦੋਂ ਕਬਜ਼ਾ ਕਰ ਲਿਆ?

ਪ੍ਰਸ਼ਨ 4. ਅੰਗਰੇਜ਼ਾਂ ਦੁਆਰਾ ਸਿੰਧ ‘ਤੇ ਕਬਜ਼ੇ ਦਾ ਕੀ ਸਿੱਟਾ ਨਿਕਲਿਆ?