ਅਣਡਿੱਠਾ ਪੈਰਾ : ਬੰਦਾ ਸਿੰਘ ਬਹਾਦਰ


ਵਜ਼ੀਰ ਖ਼ਾਂ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਦੋ ਛੋਟੇ ਸਾਹਿਬਜ਼ਾਦਿਆਂ ਜ਼ੋਰਾਵਰ ਸਿੰਘ ਤੇ ਫ਼ਤਹਿ ਸਿੰਘ ਨੂੰ ਕੰਧ ਵਿੱਚ ਜ਼ਿੰਦਾ ਚਿਣਵਾ ਦਿੱਤਾ ਸੀ। ਇਸ ਲਈ ਬੰਦਾ ਸਿੰਘ ਬਹਾਦਰ ਉਸ ਨੂੰ ਇੱਕ ਅਜਿਹਾ ਸਬਕ ਸਿਖਾਉਣਾ ਚਾਹੁੰਦਾ ਸੀ ਜੋ ਮੁਸਲਮਾਨਾਂ ਨੂੰ ਲੰਬੇ ਸਮੇਂ ਤਕ ਯਾਦ ਰਹੇ।

22 ਮਈ, 1710 ਈ. ਨੂੰ ਬੰਦਾ ਸਿੰਘ ਬਹਾਦਰ ਨੇ ਚੱਪੜਚਿੜੀ ਦੇ ਸਥਾਨ ‘ਤੇ ਵਜ਼ੀਰ ਖ਼ਾਂ ਦੀਆਂ ਫ਼ੌਜਾਂ ‘ਤੇ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਸਿੱਖਾਂ ਨੇ ਮੁਸਲਮਾਨਾਂ ਦੇ ਅਜਿਹੇ ਆਹੂ ਲਾਹੇ ਕਿ ਉਨ੍ਹਾਂ ਦੀਆਂ ਰੂਹਾਂ ਵੀ ਕੰਬ ਉੱਠੀਆਂ। ਵਜ਼ੀਰ ਖ਼ਾਂ ਨੂੰ ਮਾਰ ਕੇ ਉਸ ਦੀ ਲਾਸ਼ ਨੂੰ ਦਰੱਖਤ ਨਾਲ ਉਲਟਾ ਲਟਕਾ ਦਿੱਤਾ ਗਿਆ। 24 ਮਈ, 1710 ਈ. ਨੂੰ ਸਾਰੇ ਸਰਹਿੰਦ ਵਿੱਚ ਭਾਰੀ ਕਤਲੇਆਮ ਕੀਤਾ ਗਿਆ। ਇਸ ਸ਼ਾਨਦਾਰ ਜਿੱਤ ਕਾਰਨ ਸਿੱਖਾਂ ਦੇ ਹੌਂਸਲੇ ਬਹੁਤ ਵੱਧ ਗਏ।


ਪ੍ਰਸ਼ਨ. ਵਜ਼ੀਰ ਖ਼ਾਂ ਕੌਣ ਸੀ?

ਉੱਤਰ : ਵਜ਼ੀਰ ਖ਼ਾਂ ਸਰਹਿੰਦ ਦਾ ਨਵਾਬ ਸੀ।

ਪ੍ਰਸ਼ਨ. ਬੰਦਾ ਸਿੰਘ ਬਹਾਦਰ ਨੇ ਸਰਹਿੰਦ ‘ਤੇ ਹਮਲਾ ਕਿਉਂ ਕੀਤਾ?

ਉੱਤਰ : ਬੰਦਾ ਸਿੰਘ ਬਹਾਦਰ ਵਜ਼ੀਰ ਖ਼ਾਂ ਦੁਆਰਾ ਗੁਰੂ ਗੋਬਿੰਦ ਸਿੰਘ ਜੀ ਦੇ ਦੋ ਛੋਟੇ ਸਾਹਿਬਜ਼ਾਦਿਆਂ ਨੂੰ ਦੀਵਾਰ ਵਿੱਚ ਜਿੰਦਾ ਚਿਣਵਾ ਦਿੱਤੇ ਜਾਣ ਦਾ ਬਦਲਾ ਲੈਣਾ ਚਾਹੁੰਦਾ ਸੀ।

ਪ੍ਰਸ਼ਨ. ਵਜ਼ੀਰ ਖ਼ਾਂ ਕਿਸ ਥਾਂ ਤੇ ਸਿੱਖਾਂ ਨਾਲ ਮੁਕਾਬਲਾ ਕਰਦੇ ਹੋਏ ਮਾਰਿਆ ਗਿਆ ਸੀ?

ਉੱਤਰ : ਵਜ਼ੀਰ ਖਾਂ ਚੱਪੜਚਿੜੀ ਵਿਖੇ ਸਿੱਖਾਂ ਨਾਲ ਮੁਕਾਬਲਾ ਕਰਦੇ ਹੋਏ ਮਾਰਿਆ ਗਿਆ ਸੀ।

ਪ੍ਰਸ਼ਨ. ਚੱਪੜਚਿੜੀ ਦੀ ਲੜਾਈ ਵਿੱਚ ਕੌਣ ਜੇਤੂ ਰਿਹਾ? ਇਸ ਦਾ ਕੀ ਸਿੱਟਾ ਨਿਕਲਿਆ?

ਉੱਤਰ : ਚੱਪੜਚਿੜੀ ਦੀ ਲੜਾਈ ਵਿੱਚ ਸਿੱਖ ਜੇਤੂ ਰਹੇ।
ਇਸ ਸ਼ਾਨਦਾਰ ਜਿੱਤ ਕਾਰਨ ਸਿੱਖਾਂ ਦੇ ਹੌਂਸਲੇ ਬਹੁਤ ਬੁਲੰਦ ਹੋ ਗਏ।