ਅਣਡਿੱਠਾ ਪੈਰਾ
ਨੋਟ : ਹੇਠ ਲਿਖੇ ਪੈਰੇ ਨੂੰ ਧਿਆਨ ਨਾਲ ਪੜ੍ਹੋ ਅਤੇ ਉਸ ਦੇ ਅੰਤ ਵਿੱਚ ਦਿੱਤੇ ਗਏ ਪ੍ਰਸ਼ਨਾਂ ਦੇ ਉੱਤਰ ਦਿਉ।
16ਵੀਂ ਸਦੀ ਦੇ ਆਰੰਭ ਵਿੱਚ ਸਿੱਖਿਆ ਦੇ ਖੇਤਰ ਵਿੱਚ ਕੋਈ ਖ਼ਾਸ ਉੱਨਤੀ ਨਹੀਂ ਹੋਈ ਸੀ। ਮੁਸਲਮਾਨਾਂ ਨੂੰ ਸਿੱਖਿਆ ਦੇਣ ਦਾ ਕੰਮ ਉਲਮਾ, ਮੁੱਲਾਂ ਤੇ ਮੌਲਵੀ ਕਰਦੇ ਸਨ। ਉਹ ਮਸਜਿਦਾਂ, ਮਕਤਬਿਆਂ ਅਤੇ ਮਦਰੱਸਿਆਂ ਵਿੱਚ ਸਿੱਖਿਆ ਦਿੰਦੇ ਸਨ। ਰਾਜ ਸਰਕਾਰ ਉਨ੍ਹਾਂ ਨੂੰ ਅਨੁਦਾਨ ਦਿੰਦੀ ਸੀ। ਮਸਜਿਦਾਂ ਅਤੇ ਮਕਤਬਿਆਂ ਵਿੱਚ ਮੁੱਢਲੀ ਸਿੱਖਿਆ ਦਿੱਤੀ ਜਾਂਦੀ ਸੀ ਜਦਕਿ ਮਦਰੱਸਿਆਂ ਵਿੱਚ ਉਚੇਰੀ। ਮਦਰੱਸੇ ਆਮ ਤੌਰ ‘ਤੇ ਸ਼ਹਿਰਾਂ ਵਿੱਚ ਹੀ ਹੁੰਦੇ ਸਨ। ਉਸ ਸਮੇਂ ਮੁਸਲਮਾਨਾਂ ਦੇ ਪੰਜਾਬ ਵਿੱਚ ਸਭ ਤੋਂ ਪ੍ਰਸਿੱਧ ਸਿੱਖਿਆ ਕੇਂਦਰ ਲਾਹੌਰ ਅਤੇ ਮੁਲਤਾਨ ਵਿੱਚ ਸਨ।
ਪ੍ਰਸ਼ਨ 1. 16ਵੀਂ ਸਦੀ ਦੇ ਆਰੰਭ ਵਿੱਚ ਸਿੱਖਿਆ ਦੇ ਖੇਤਰ ਵਿੱਚ ਉੱਨਤੀ ਕਿਉਂ ਨਹੀਂ ਹੋਈ ਸੀ ?
ਪ੍ਰਸ਼ਨ 2. ਕੀ ਮੌਲਵੀ ਮੁਸਲਮਾਨਾਂ ਨੂੰ ਸਿੱਖਿਆ ਦੇਣ ਦਾ ਕੰਮ ਕਰਦੇ ਸਨ ?
ਪ੍ਰਸ਼ਨ 3. ਮੁਸਲਮਾਨਾਂ ਨੂੰ ਮੁੱਢਲੀ ਸਿੱਖਿਆ ਕਿੱਥੇ ਦਿੱਤੀ ਜਾਂਦੀ ਸੀ ?
ਪ੍ਰਸ਼ਨ 4. 16ਵੀਂ ਸਦੀ ਦੇ ਆਰੰਭ ਵਿੱਚ ਮੁਸਲਮਾਨਾਂ ਦੀ ਸਿੱਖਿਆ ਲਈ ਦੋ ਪ੍ਰਸਿੱਧ ਕੇਂਦਰ ਕਿਹੜੇ ਸਨ?