ਅੰਮ੍ਰਿਤਸਰ ਦੀ ਸੰਧੀ


ਪ੍ਰਸ਼ਨ. 1809 ਤੋਂ 1839 ਈ. ਤਕ ਦੇ ਅੰਗਰੇਜ਼-ਸਿੱਖ ਸੰਬੰਧਾਂ ਦਾ ਵਿਵਰਣ ਦਿਓ।

ਉੱਤਰ : 1809 ਈ. ਵਿੱਚ ਮਹਾਰਾਜਾ ਰਣਜੀਤ ਸਿੰਘ ਅਤੇ ਅੰਗਰੇਜ਼ਾਂ ਵਿਚਾਲੇ ਅੰਮ੍ਰਿਤਸਰ ਦੀ ਪ੍ਰਸਿੱਧ ਸੰਧੀ ਹੋਈ। ਇਹ ਸੰਧੀ ਮਹਾਰਾਜਾ ਰਣਜੀਤ ਸਿੰਘ ਨਾਲੋਂ ਅੰਗਰੇਜ਼ਾਂ ਲਈ ਵਧੇਰੇ ਲਾਹੇਵੰਦ ਸਿੱਧ ਹੋਈ।

ਇਸ ਸੰਧੀ ਕਾਰਨ ਮਹਾਰਾਜਾ ਰਣਜੀਤ ਸਿੰਘ ਦਾ ਸਾਰੀਆਂ ਸਿੱਖ ਰਿਆਸਤਾਂ ਦਾ ਮਹਾਰਾਜਾ ਬਣਨ ਦਾ ਸੁਪਨਾ ਭਾਵੇਂ ਪੂਰਾ ਨਾ ਹੋ ਸਕਿਆ ਪਰ ਉਨ੍ਹਾਂ ਨੇ ਖ਼ਾਲਸਾ ਰਾਜ ਨੂੰ ਨਸ਼ਟ ਹੋਣ ਤੋਂ ਬਚਾ ਲਿਆ।

1809 ਈ. ਤੋਂ 1830 ਈ. ਤਕ ਦੋਹਾਂ ਸ਼ਕਤੀਆਂ ਵਿਚਾਲੇ ਕਦੇ ਮਿੱਤਰਤਾ ਸਥਾਪਿਤ ਹੋ ਜਾਂਦੀ ਅਤੇ ਕਦੇ ਉਨ੍ਹਾਂ ਵਿਚਾਲੇ ਤਣਾਉ ਪੈਦਾ ਹੋ ਜਾਂਦਾ।

1830-39 ਈ. ਵਿੱਚ ਦੋਹਾਂ ਸ਼ਕਤੀਆਂ ਦੇ ਸੰਬੰਧਾਂ ਵਿਚਾਲੇ ਆਪਸੀ ਪਾੜਾ ਹੋਰ ਵੱਧ ਗਿਆ। ਇਸ ਦਾ ਕਾਰਨ ਇਹ ਸੀ ਕਿ ਅੰਗਰੇਜ਼ਾਂ ਨੇ ਸਿੰਧ, ਸ਼ਿਕਾਰਪੁਰ ਅਤੇ ਫ਼ਿਰੋਜ਼ਪੁਰ ‘ਤੇ ਜ਼ਬਰਦਸਤੀ ਕਬਜ਼ਾ ਕਰ ਲਿਆ ਸੀ।

ਇਸ ਤੋਂ ਇਲਾਵਾ ਅੰਗਰੇਜ਼ਾਂ ਨੇ ਮਹਾਰਾਜਾ ਰਣਜੀਤ ਸਿੰਘ ਨੂੰ 1838 ਈ. ਵਿੱਚ ਤਿੰਨ-ਪੱਖੀ ਸੰਧੀ ‘ਤੇ ਦਸਤਖ਼ਤ ਕਰਨ ਲਈ ਮਜਬੂਰ ਕੀਤਾ।

ਇਨ੍ਹਾਂ ਕਾਰਨਾਂ ਕਰਕੇ ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਆਪ ਨੂੰ ਬਹੁਤ ਅਪਮਾਨਿਤ ਮਹਿਸੂਸ ਕੀਤਾ। ਸਿੱਟੇ ਵਜੋਂ ਉਨ੍ਹਾਂ ਨੇ ਇਸ ਅਪਮਾਨ ਦਾ ਬਦਲਾ ਲੈਣ ਲਈ ਅੰਗਰੇਜ਼ਾਂ ਦੇ ਵਿਰੁੱਧ ਕੋਈ ਕਦਮ ਨਾ ਚੁੱਕਣ ਦਾ ਫੈਸਲਾ ਕੀਤਾ।

ਬਦਕਿਸਮਤੀ ਨਾਲ 1839 ਈ. ਵਿੱਚ ਮਹਾਰਾਜਾ ਰਣਜੀਤ ਸਿੰਘ ਅਕਾਲ ਚਲਾਣਾ ਕਰ ਗਏ।