CBSEEducationKavita/ਕਵਿਤਾ/ कविताNCERT class 10thPunjab School Education Board(PSEB)

ਅੱਵਲ ਆਖ਼ਰ……..ਬੁੱਲਾ ਕੀ ਜਾਣਾ ਮੈਂ ਕੌਣ।


ਬੁੱਲ੍ਹੇ ਸ਼ਾਹ : ਬੁੱਲ੍ਹਾ ਕੀ ਜਾਣਾ ਮੈਂ ਕੌਣ


ਉਪਰੋਕਤ ਕਾਵਿ-ਟੋਟੇ ਦੀ ਪ੍ਰਸੰਗ ਸਹਿਤ ਵਿਆਖਿਆ ਕਰੋ-

ਅੱਵਲ ਆਖ਼ਰ ਆਪ ਨੂੰ ਜਾਣਾ,

ਨਾ ਕੋਈ ਦੂਜਾ ਹੋਰ ਪਛਾਣਾ ।

ਮੈਥੋਂ ਹੋਰ ਨਾ ਕੋਈ ਸਿਆਣਾ,

ਬੁੱਲਾ ਸ਼ਾਹ ਖੜ੍ਹਾ ਹੈ ਕੌਣ ।

ਬੁੱਲਾ ਕੀ ਜਾਣਾ ਮੈਂ ਕੌਣ।

ਪ੍ਰਸੰਗ : ਇਹ ਕਾਵਿ-ਟੋਟਾ ‘ਸਾਹਿਤ-ਮਾਲਾ’ ਪੁਸਤਕ ਵਿੱਚ ਦਰਜ ਬੁੱਲ੍ਹੇ ਸ਼ਾਹ ਦੀ ਕਾਫ਼ੀ ‘ਬੁੱਲ੍ਹਾ ਕੀ ਜਾਣਾ ਮੈਂ ਕੌਣ’ ਵਿੱਚੋਂ ਲਿਆ ਗਿਆ ਹੈ। ਇਸ ਕਾਫ਼ੀ ਵਿੱਚ ਬੁੱਲ੍ਹੇ ਸ਼ਾਹ ਆਪਣੀ ਆਤਮਾ ਦੀ ਅਸਲੀ ਅਤੇ ਅੰਦਰਲੀ ‘ਮੈਂ’ ਨੂੰ ਪਛਾਣਨ ਦੇ ਯਤਨ ਵਿੱਚ ਹੈ। ਉਹ ਅਨੁਭਵ ਕਰਦਾ ਹੈ ਕਿ ਉਸ ਦੀ ‘ਮੈਂ’ ਧਾਰਮਿਕ ਰਹੁ-ਰੀਤਾਂ, ਇਲਮ, ਸੰਸਾਰਿਕ ਰੰਗਾਂ-ਤਮਾਸ਼ਿਆਂ ਤੇ ਹੋਰ ਸੰਸਾਰਿਕ ਕਾਰਗੁਜ਼ਾਰੀਆਂ ਵਿੱਚ ਕਿਤੇ ਵੀ ਨਹੀਂ, ਸਗੋਂ ਉਹ ਉਸ ਦੇ ਮਨ ਦੀ ਅੰਦਰਲੀ ਡੂੰਘਾਈ ਵਿੱਚ ਸਥਿਤ ਹੈ, ਜੋ ਕਿ ਕੇਵਲ ਸ਼ਹੁ ਨੂੰ ਪਛਾਣਦੀ ਹੈ।

ਵਿਆਖਿਆ : ਬੁੱਲ੍ਹੇ ਸ਼ਾਹ ਕਹਿੰਦਾ ਹੈ, ਹੇ ਪ੍ਰਭੂ, ਮੇਰੀ ਮੈਂ ਕਿਸੇ ਸਥਿਤੀ ਵਿੱਚ ਵੀ ਮੌਜੂਦ ਨਹੀਂ। ਮੈਂ ਸ਼ੁਰੂ ਤੋਂ ਅੰਤ ਤਕ ਇਕ ਤੈਨੂੰ ਹੀ ਜਾਣਦਾ ਹਾਂ ਤੇ ਤੈਥੋਂ ਬਿਨਾਂ ਮੈਂ ਕਿਸੇ ਹੋਰ ਨੂੰ ਨਹੀਂ ਪਛਾਣਦਾ। ਮੈਥੋਂ ਤੇਰੇ ਬਿਨਾਂ ਕਿਸੇ ਹੋਰ ਦੀ ਪਛਾਣ ਹੀ ਨਹੀਂ ਹੁੰਦੀ ਤੇ ਬੁੱਲ੍ਹੇ ਸ਼ਾਹ ਦੀ ਹਸਤੀ ਤੇਰੇ ਸਾਹਮਣੇ ਕੁੱਝ ਵੀ ਨਹੀਂ। ਮੈਂ ਨਹੀਂ ਜਾਣਦਾ ਕਿ ਮੇਰੀ ‘ਮੈਂ’ ਕੀ ਹਾਂ। ਮੇਰੀ ‘ਮੈਂ’ ਅਸਲ ਵਿੱਚ ਤੂੰ ਹੀ ਹੈ।