ਕੇਂਦਰੀ ਸ਼ਾਸਨ ਦੀ ਰੂਪਰੇਖਾ
ਪ੍ਰਸ਼ਨ. ਮਹਾਰਾਜਾ ਰਣਜੀਤ ਸਿੰਘ ਦੇ ਕੇਂਦਰੀ ਸ਼ਾਸਨ ਦੀ ਰੂਪ-ਰੇਖਾ ਬਿਆਨ ਕਰੋ।
ਉੱਤਰ : ਮਹਾਰਾਜਾ ਰਣਜੀਤ ਸਿੰਘ ਕੇਂਦਰੀ ਸ਼ਾਸਨ ਦੇ ਧੁਰੇ ਸਨ। ਉਹ ਅਸੀਮ ਸ਼ਕਤੀਆਂ ਦੇ ਮਾਲਕ ਸਨ। ਉਨ੍ਹਾਂ ਦੇ ਮੁੱਖ ਤੋਂ ਨਿਕਲਿਆ ਹਰ ਸ਼ਬਦ ਕਾਨੂੰਨ ਸਮਝਿਆ ਜਾਂਦਾ ਸੀ। ਮਹਾਰਾਜਾ ਰਣਜੀਤ ਸਿੰਘ ਆਪਣੀਆਂ ਸ਼ਕਤੀਆਂ ਦੀ ਵਰਤੋਂ ਪਰਜਾ ਦੀ ਭਲਾਈ ਲਈ ਕਰਦੇ ਸਨ।
ਪ੍ਰਸ਼ਾਸਨ ਪ੍ਰਬੰਧ ਵਿੱਚ ਸਹਿਯੋਗ ਪ੍ਰਾਪਤ ਕਰਨ ਲਈ ਮਹਾਰਾਜੇ ਨੇ ਕਈ ਮੰਤਰੀਆਂ ਨੂੰ ਨਿਯੁਕਤ ਕੀਤਾ ਹੋਇਆ ਸੀ। ਇਨ੍ਹਾਂ ਵਿੱਚੋਂ ਪ੍ਰਧਾਨ ਮੰਤਰੀ, ਵਿਦੇਸ਼ ਮੰਤਰੀ, ਮੁੱਖ ਸੈਨਾਪਤੀ ਅਤੇ ਡਿਉੜੀਵਾਲਾ ਨਾਂ ਦੇ ਮੰਤਰੀ ਪ੍ਰਮੁੱਖ ਸਨ। ਇਨ੍ਹਾਂ ਮੰਤਰੀਆਂ ਦੀ ਸਲਾਹ ਨੂੰ ਮੰਨਣਾ ਜਾਂ ਨਾ ਮੰਨਣਾ ਰਣਜੀਤ ਸਿੰਘ ਦੀ ਮਰਜ਼ੀ ‘ਤੇ ਨਿਰਭਰ ਕਰਦਾ ਸੀ।
ਪ੍ਰਸ਼ਾਸਨ ਦੀ ਕੁਸ਼ਲਤਾ ਲਈ ਮਹਾਰਾਜਾ ਰਣਜੀਤ ਸਿੰਘ ਆਮ ਤੌਰ ‘ਤੇ ਆਪਣੇ ਮੰਤਰੀਆਂ ਦੀ ਸਲਾਹ ਨੂੰ ਮੰਨ ਲੈਂਦੇ ਸਨ। ਮਹਾਰਾਜਾ ਰਣਜੀਤ ਸਿੰਘ ਨੇ ਪ੍ਰਸ਼ਾਸਨ ਦੀ ਚੰਗੀ ਦੇਖ-ਭਾਲ ਲਈ 12 ਦਫ਼ਤਰਾਂ (ਵਿਭਾਗਾਂ) ਦੀ ਸਥਾਪਨਾ ਕੀਤੀ ਸੀ। ਇਨ੍ਹਾਂ ਦਫ਼ਤਰਾਂ ਵਿੱਚੋਂ ਦਫ਼ਤਰ-ਏ-ਅਬਵਾਬ-ਉਲ-ਮਾਲ, ਦਫ਼ਤਰ-ਏ-ਤੋਜਿਹਾਤ, ਦਫ਼ਤਰ-ਏ-ਮਵਾਜਿਬ ਅਤੇ ਦਫ਼ਤਰ-ਏ-ਰੋਜ਼ਨਾਮਚਾ-ਏ-ਇਖਰਾਜਾਤ ਪ੍ਰਮੁੱਖ ਸਨ। ਨਿਸ਼ਚਿਤ ਤੌਰ ‘ਤੇ ਮਹਾਰਾਜਾ ਰਣਜੀਤ ਸਿੰਘ ਦਾ ਕੇਂਦਰੀ ਸ਼ਾਸਨ ਪ੍ਰਬੰਧ ਬਹੁਤ ਚੰਗਾ ਸੀ।