CBSEEducationHistoryHistory of Punjab

ਨਕਸ਼ਬੰਦੀਆਂ ਦੀ ਭੂਮਿਕਾ


ਪ੍ਰਸ਼ਨ. ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਵਿੱਚ ਨਕਸ਼ਬੰਦੀਆਂ ਦੀ ਭੂਮਿਕਾ ਦੀ ਸਮੀਖਿਆ ਕਰੋ।

ਉੱਤਰ : ਨਕਸ਼ਬੰਦੀ ਕੱਟੜ ਸੁੰਨੀ ਮੁਸਲਮਾਨਾਂ ਦੀ ਇੱਕ ਸੰਪਰਦਾ ਸੀ। ਇਸ ਸੰਪਰਦਾ ਦਾ ਔਰੰਗਜ਼ੇਬ ‘ਤੇ ਬਹੁਤ ਪ੍ਰਭਾਵ ਸੀ। ਇਸ ਸੰਪਰਦਾ ਲਈ ਗੁਰੂ ਸਾਹਿਬ ਦੀ ਵੱਧ ਰਹੀ ਸ਼ੁਹਰਤ, ਸਿੱਖ ਮਤ ਦਾ ਵੱਧ ਰਿਹਾ ਪ੍ਰਚਾਰ ਅਤੇ ਮੁਸਲਮਾਨਾਂ ਦਾ ਗੁਰੂ ਘਰ ਪ੍ਰਤੀ ਵੱਧ ਰਿਹਾ ਰੁਝਾਨ ਅਸਹਿਣਸ਼ੀਲ ਸੀ।

ਨਕਸ਼ਬੰਦੀਆਂ ਨੂੰ ਖ਼ਤਰਾ ਹੋ ਗਿਆ ਕਿ ਕਿਧਰੇ ਲੋਕਾਂ ਵਿੱਚ ਆ ਰਹੀ ਜਾਗ੍ਰਿਤੀ ਅਤੇ ਸਿੱਖ ਧਰਮ ਦਾ ਵਿਕਾਸ ਇਸਲਾਮ ਲਈ ਕੋਈ ਗੰਭੀਰ ਚੁਣੌਤੀ ਨਾ ਬਣ ਜਾਏ। ਅਜਿਹਾ ਹੋਣ ਨਾਲ ਭਾਰਤ ਵਿੱਚ ਮੁਸਲਿਮ ਸਮਾਜ ਦੀਆਂ ਜੜ੍ਹਾਂ ਹਿਲ ਸਕਦੀਆਂ ਸਨ। ਇਸ ਲਈ ਉਨ੍ਹਾਂ ਨੇ ਸਿੱਖਾਂ ਵਿਰੁੱਧ ਕਾਰਵਾਈ ਕਰਨ ਲਈ ਔਰੰਗਜ਼ੇਬ ਨੂੰ ਭੜਕਾਉਣਾ ਸ਼ੁਰੂ ਕੀਤਾ। ਉਨ੍ਹਾਂ ਦੀ ਇਸ ਕਾਰਵਾਈ ਨੇ ਬਲਦੀ ‘ਤੇ ਤੇਲ ਪਾਉਣ ਦਾ ਕੰਮ ਕੀਤਾ।

ਉਸ ਸਮੇਂ ਸ਼ੇਖ਼ ਮਾਸੂਮ ਨਕਸ਼ਬੰਦੀਆਂ ਦਾ ਨੇਤਾ ਸੀ। ਉਹ ਆਪਣੇ ਪਿਤਾ ਸ਼ੇਖ਼ ਅਹਿਮਦ ਸਰਹਿੰਦੀ ਤੋਂ ਵੀ ਵਧੇਰੇ ਕੱਟੜ ਸੀ। ਉਸ ਦਾ ਵਿਚਾਰ ਸੀ ਕਿ ਜੇਕਰ ਪੰਜਾਬ ਵਿੱਚ ਸਿੱਖਾਂ ਦਾ ਛੇਤੀ ਦਮਨ ਨਾ ਕੀਤਾ ਗਿਆ ਤਾਂ ਭਾਰਤ ਵਿੱਚ ਮੁਸਲਿਮ ਸਾਮਰਾਜ ਦੀ ਨੀਂਹ ਹਿੱਲ ਸਕਦੀ ਹੈ।

ਸਿੱਟੇ ਵਜੋਂ ਔਰੰਗਜ਼ੇਬ ਨੇ ਗੁਰੂ ਜੀ ਵਿਰੁੱਧ ਕਦਮ ਚੁੱਕਣ ਦਾ ਨਿਰਣਾ ਕੀਤਾ। ਨਿਰਸੰਦੇਹ ਅਸੀਂ ਇਹ ਕਹਿ ਸਕਦੇ ਹਾਂ ਕਿ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਵਿੱਚ ਨਕਸ਼ਬੰਦੀਆਂ ਨੇ ਮਹੱਤਵਪੂਰਨ ਭੂਮਿਕਾ ਨਿਭਾਈ।