ਨਕਸ਼ਬੰਦੀਆਂ ਦੀ ਭੂਮਿਕਾ


ਪ੍ਰਸ਼ਨ. ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਵਿੱਚ ਨਕਸ਼ਬੰਦੀਆਂ ਦੀ ਭੂਮਿਕਾ ਦਾ ਵਰਣਨ ਕਰੋ।

ਉੱਤਰ : ਗੁਰੂ ਅਰਜਨ ਸਾਹਿਬ ਜੀ ਦੀ ਸ਼ਹੀਦੀ ਵਿੱਚ ਨਕਸ਼ਬੰਦੀਆਂ ਦਾ ਵੱਡਾ ਹੱਥ ਸੀ। ਨਕਸ਼ਬੰਦੀ ਕੱਟੜਪੰਥੀ ਮੁਸਲਮਾਨਾਂ ਦੁਆਰਾ ਸ਼ੁਰੂ ਕੀਤੀ ਗਈ ਇੱਕ ਲਹਿਰ ਸੀ। ਇਸ ਲਹਿਰ ਦਾ ਮੁੱਖ ਕੇਂਦਰ ਸਰਹਿੰਦ ਵਿਖੇ ਸੀ। ਇਹ ਲਹਿਰ ਪੰਜਾਬ ਵਿੱਚ ਸਿੱਖਾਂ ਦੇ ਤੇਜ਼ੀ ਨਾਲ ਵਧਦੇ ਹੋਏ ਪ੍ਰਭਾਵ ਨੂੰ ਵੇਖ ਕੇ ਬੌਖਲਾ ਉੱਠੀ ਸੀ। ਇਸ ਦਾ ਕਾਰਨ ਇਹ ਸੀ ਕਿ ਇਹ ਲਹਿਰ ਇਸਲਾਮ ਤੋਂ ਬਿਨਾਂ ਕਿਸੇ ਹੋਰ ਧਰਮ ਨੂੰ ਪ੍ਰਫੁੱਲਿਤ ਹੁੰਦਾ ਦੇਖ ਕੇ ਸਹਿਣ ਨਹੀਂ ਕਰ ਸਕਦੀ ਸੀ। ਸ਼ੇਖ਼ ਅਹਿਮਦ ਸਰਹਿੰਦੀ ਜੋ ਉਸ ਸਮੇਂ ਨਕਸ਼ਬੰਦੀਆਂ ਦਾ ਨੇਤਾ ਸੀ, ਬਹੁਤ ਕੱਟੜ ਵਿਚਾਰਾਂ ਦਾ ਸੀ। ਉਸ ਦਾ ਮੁਗ਼ਲ ਦਰਬਾਰ ਵਿੱਚ ਕਾਫ਼ੀ ਅਸਰ ਰਸੂਖ ਸੀ। ਇਸ ਲਈ ਉਸ ਨੇ ਜਹਾਂਗੀਰ ਨੂੰ ਗੁਰੂ ਅਰਜਨ ਸਾਹਿਬ ਜੀ ਦੇ ਵਿਰੁੱਧ ਭੜਕਾਉਣਾ ਸ਼ੁਰੂ ਕਰ ਦਿੱਤਾ। ਉਸ ਦਾ ਕਹਿਣਾ ਸੀ ਕਿ ਜੇਕਰ ਸਮਾਂ ਰਹਿੰਦੇ ਸਿੱਖਾਂ ਦਾ ਦਮਨ ਨਾ ਕੀਤਾ ਗਿਆ ਤਾਂ ਇਸ ਦਾ ਇਸਲਾਮ ਉੱਤੇ ਤਬਾਹਕੁੰਨ ਪ੍ਰਭਾਵ ਪਵੇਗਾ। ਸਿੱਟੇ ਵਜੋਂ ਜਹਾਂਗੀਰ ਨੇ ਗੁਰੂ ਅਰਜਨ ਸਾਹਿਬ ਦੇ ਵਿਰੁੱਧ ਕਾਰਵਾਈ ਕਰਨ ਦਾ ਨਿਸ਼ਚਾ ਕੀਤਾ।