ਪ੍ਰਸ਼ਨ. ਦਸਮ ਗ੍ਰੰਥ ਸਾਹਿਬ ‘ਤੇ ਇੱਕ ਸੰਖੇਪ ਨੋਟ ਲਿਖੋ।
ਪ੍ਰਸ਼ਨ. ਦਸ਼ਮ ਗ੍ਰੰਥ ਸਾਹਿਬ ਬਾਰੇ ਤੁਸੀਂ ਕੀ ਜਾਣਦੇ ਹੋ?
(What do you know about Dasam Granth Sahib?)
ਜਾਂ
ਪ੍ਰਸ਼ਨ. ਦਸਮ ਗ੍ਰੰਥ ਸਾਹਿਬ ‘ਤੇ ਇੱਕ ਸੰਖੇਪ ਨੋਟ ਲਿਖੋ।
(Write a short note on Dasam Granth Sahib.)
ਉੱਤਰ—ਦਸਮ ਗ੍ਰੰਥ ਸਾਹਿਬ ਗੁਰੂ ਗੋਬਿੰਦ ਸਿੰਘ ਜੀ ਅਤੇ ਉਨ੍ਹਾਂ ਦੇ ਦਰਬਾਰੀ ਕਵੀਆਂ ਦੀਆਂ ਰਚਨਾਵਾਂ ਦਾ ਸੰਗ੍ਰਹਿ ਹੈ। ਇਸ ਗ੍ਰੰਥ ਦਾ ਸੰਕਲਨ 1721 ਈ. ਵਿੱਚ ਭਾਈ ਮਨੀ ਸਿੰਘ ਜੀ ਦੁਆਰਾ ਕੀਤਾ ਗਿਆ ਸੀ। ਇਸ ਦਾ ਉਦੇਸ਼ ਮੁੱਖ ਤੌਰ ‘ਤੇ ਅੱਤਿਆਚਾਰੀਆਂ ਵਿਰੁੱਧ ਲੜਨ ਲਈ ਸਿੱਖਾਂ ਵਿੱਚ ਜੋਸ਼ ਪੈਦਾ ਕਰਨਾ ਸੀ। ਇਹ ਕੁੱਲ 18 ਗ੍ਰੰਥਾਂ ਦਾ ਸੰਗ੍ਰਹਿ ਹੈ। ਇਨ੍ਹਾਂ ਵਿੱਚੋਂ ‘ਜਾਪੁ ਸਾਹਿਬ’, ‘ਅਕਾਲ ਉਸਤਤਿ’, ‘ਚੰਡੀ ਦੀ ਵਾਰ’, ‘ਚੌਬੀਸ ਅਵਤਾਰ’, ‘ਸ਼ਬਦ ਹਜ਼ਾਰੇ’, ‘ਸ਼ਸਤਰ ਨਾਮਾ’, ‘ਬਚਿੱਤਰ ਨਾਟਕ’ ਅਤੇ ‘ਜ਼ਫ਼ਰਨਾਮਾ’ ਆਦਿ ਦੇ ਨਾਂ ਵਿਸ਼ੇਸ਼ ਤੌਰ ‘ਤੇ ਵਰਣਨਯੋਗ ਹਨ। ਬਚਿੱਤਰ ਨਾਟਕ ਅਤੇ ਜ਼ਫ਼ਰਨਾਮਾ ਇਤਿਹਾਸਿਕ ਪੱਖ ਤੋਂ ਸਭ ਤੋਂ ਵੱਧ ਮਹੱਤਵਪੂਰਨ ਹਨ।