ਪ੍ਰਸ਼ਨ. ਭਾਰਤ ਦੇ ਬ੍ਰਿਟਿਸ਼ ਸਰਕਾਰ ਦੇ ਰਿਕਾਰਡਾਂ ਦੇ ਇਤਿਹਾਸਿਕ ਮਹੱਤਵ ਉੱਤੇ ਇੱਕ ਸੰਖੇਪ ਨੋਟ ਲਿਖੋ।


ਪ੍ਰਸ਼ਨ. ਭਾਰਤ ਦੇ ਬ੍ਰਿਟਿਸ਼ ਸਰਕਾਰ ਦੇ ਰਿਕਾਰਡਾਂ ਦੇ ਇਤਿਹਾਸਿਕ ਮਹੱਤਵ ਉੱਤੇ ਇੱਕ ਸੰਖੇਪ ਨੋਟ ਲਿਖੋ।

(Write a short note on the historical importance of records of British Indian Government.)

ਉੱਤਰ – ਭਾਰਤ ਦੇ ਬ੍ਰਿਟਿਸ਼ ਸਰਕਾਰ ਦੇ ਰਿਕਾਰਡ ਮਹਾਰਾਜਾ ਰਣਜੀਤ ਸਿੰਘ ਦੇ ਸ਼ਾਸਨ ਕਾਲ ਦੇ ਆਰੰਭ ਤੋਂ ਲੈ ਕੇ ਸਿੱਖ ਰਾਜ ਦੇ ਪਤਨ ਤਕ (1799-1849 ਈ.) ਦੇ ਇਤਿਹਾਸ ਨੂੰ ਜਾਣਨ ਲਈ ਸਾਡਾ ਇੱਕ ਅਤੀ ਮਹੱਤਵਪੂਰਨ ਸੋਮਾ ਹਨ। ਲੁਧਿਆਣਾ ਏਜੰਸੀ ਅਤੇ ਦਿੱਲੀ ਰੈਜ਼ੀਡੈਂਸੀ ਦੇ ਰਿਕਾਰਡ ਪੰਜਾਬ ਸੰਬੰਧੀ ਬਹੁਤ ਹੀ ਮਹੱਤਵਪੂਰਨ ਜਾਣਕਾਰੀ ਪ੍ਰਦਾਨ ਕਰਦੇ ਹਨ। ਇਨ੍ਹਾਂ ਰਿਕਾਰਡਾਂ ਤੋਂ ਸਾਨੂੰ ਅੰਗਰੇਜ਼-ਸਿੱਖ ਸੰਬੰਧਾਂ, ਰਣਜੀਤ ਸਿੰਘ ਦੇ ਰਾਜ ਸੰਬੰਧੀ, ਅੰਗਰੇਜ਼ਾਂ ਦੇ ਸਿੰਧ ਅਤੇ ਅਫ਼ਗਾਨਿਸਤਾਨ ਨਾਲ ਸੰਬੰਧਾਂ ਬਾਰੇ ਬੜੀ ਵਿਸਥਾਰਪੂਰਵਕ ਜਾਣਕਾਰੀ ਪ੍ਰਾਪਤ ਹੁੰਦੀ ਹੈ।