ਪੰਜਾਬ ਦੀਆਂ ਲੋਕ ਖੇਡਾਂ


ਪ੍ਰਸ਼ਨ. ਪੰਜਾਬ ਦੀਆਂ ਲੋਕ-ਖੇਡਾਂ ਦੇ ਅਧਾਰ ‘ਤੇ ਸਿੱਧ ਕਰੋ ਕਿ ਖੇਡਣਾ ਮਨੁੱਖ ਦੀ ਮੂਲ ਪ੍ਰਵਿਰਤੀ ਹੈ?

ਉੱਤਰ : ਸੁਖਦੇਵ ਮਾਦਪੁਰੀ ਨੇ ਆਪਣੇ ਲੇਖ ‘ਪੰਜਾਬ ਦੀਆਂ ਲੋਕ-ਖੇਡਾਂ’ ਵਿੱਚ ਦੱਸਿਆ ਹੈ ਕਿ ਖੇਡਣਾ ਮਨੁੱਖ ਦੀ ਮੂਲ ਪ੍ਰਵਿਰਤੀ ਹੈ। ਕੁਦਰਤ ਨੇ ਹਰ ਪ੍ਰਾਣੀ ਵਿੱਚ ਖੇਡਣ ਦਾ ਗੁਣ ਭਰਿਆ ਹੈ। ਆਦਿ ਕਾਲ ਤੋਂ ਹੀ ਮਨੁੱਖ ਆਪਣੇ ਸੁਭਾਅ ਅਤੇ ਸਥਿਤੀਆਂ ਅਨੁਸਾਰ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕਰਦਾ ਆਇਆ ਹੈ। ਬੱਚਾ ਜਨਮ ਲੈਣ ਤੋਂ ਕੁਝ ਦਿਨਾਂ ਮਗਰੋਂ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦੇਂਦਾ ਹੈ। ਇਹ ਖੇਡ- ਰੁਚੀਆਂ ਹੀ ਉਸ ਦੇ ਸਰੀਰਿਕ, ਮਾਨਸਿਕ ਤੇ ਬੌਧਿਕ ਵਿਕਾਸ ਦਾ ਸੂਚਕ ਹੁੰਦੀਆਂ ਹਨ।