ਮਹਾਰਾਜਾ ਰਣਜੀਤ ਸਿੰਘ ਦਾ ਆਚਰਣ ਅਤੇ ਸ਼ਖ਼ਸੀਅਤ


ਮਹਾਰਾਜਾ ਰਣਜੀਤ ਸਿੰਘ ਦਾ ਆਚਰਣ ਅਤੇ ਸ਼ਖ਼ਸੀਅਤ

(CHARACTER AND PERSONALITY OF MAHARAJA RANJIT SINGH)


ਪ੍ਰਸ਼ਨ 1. ਇੱਕ ਮਨੁੱਖ ਦੇ ਰੂਪ ਵਿੱਚ ਮਹਾਰਾਜਾ ਰਣਜੀਤ ਸਿੰਘ ਦੀ ਕੋਈ ਇੱਕ ਵਿਸ਼ੇਸ਼ਤਾ ਦੱਸੋ।

ਉੱਤਰ – ਮਹਾਰਾਜਾ ਰਣਜੀਤ ਸਿੰਘ ਦਾ ਸੁਭਾਅ ਬੜਾ ਦਿਆਲੂ ਸੀ।

ਪ੍ਰਸ਼ਨ 2. ਮਹਾਰਾਜਾ ਰਣਜੀਤ ਸਿੰਘ ਨੂੰ ਕਿਸ ਘੋੜੇ ਨਾਲ ਵਿਸ਼ੇਸ਼ ਲਗਾਉ ਸੀ?

ਉੱਤਰ – ਲੈਲੀ ।

ਪ੍ਰਸ਼ਨ 3. ਮਹਾਰਾਜਾ ਰਣਜੀਤ ਸਿੰਘ ਸਿੱਖ ਧਰਮ ਦਾ ਸ਼ਰਧਾਲੂ ਪੈਰੋਕਾਰ ਸੀ। ਇਸ ਸੰਬੰਧੀ ਕੋਈ ਇੱਕ ਪ੍ਰਮਾਣ ਦਿਓ।

ਉੱਤਰ—ਮਹਾਰਾਜਾ ਰਣਜੀਤ ਸਿੰਘ ਆਪਣੀ ਸਰਕਾਰ ਨੂੰ ਸਰਕਾਰ-ਏ-ਖ਼ਾਲਸਾ ਕਹਿੰਦਾ ਸੀ।

ਪ੍ਰਸ਼ਨ 4. ਮਹਾਰਾਜਾ ਰਣਜੀਤ ਸਿੰਘ ਆਪਣੀ ਸਰਕਾਰ ਨੂੰ ਕੀ ਕਹਿੰਦੇ ਸਨ?

ਉੱਤਰ — ਸਰਕਾਰ-ਏ-ਖ਼ਾਲਸਾ ।

ਪ੍ਰਸ਼ਨ 5. ਮਹਾਰਾਜਾ ਰਣਜੀਤ ਸਿੰਘ ਆਪਣੇ ਆਪ ਨੂੰ ਕੀ ਕਹਿ ਕੇ ਬੁਲਾਉਂਦੇ ਸਨ?

ਉੱਤਰ— ‘ਸਿੱਖ ਪੰਥ ਦਾ ਕੂਕਰ’।

ਪ੍ਰਸ਼ਨ 6. ਮਹਾਰਾਜਾ ਰਣਜੀਤ ਸਿੰਘ ਦੇ ਦਰਬਾਰ ਨੂੰ ਕੀ ਕਿਹਾ ਜਾਂਦਾ ਸੀ?

ਉੱਤਰ— ‘ਦਰਬਾਰ ਖ਼ਾਲਸਾ ਜੀ।’

ਪ੍ਰਸ਼ਨ 7. ਮਹਾਰਾਜਾ ਰਣਜੀਤ ਸਿੰਘ ਦੇ ਇੱਕ ਗ਼ੈਰ-ਸਿੱਖ ਮੰਤਰੀ ਦਾ ਨਾਂ ਦੱਸੋ।

ਉੱਤਰ – ਫ਼ਕੀਰ ਅਜ਼ੀਜ਼-ਉੱਦ-ਦੀਨ ।

ਪ੍ਰਸ਼ਨ 8. ਮਹਾਰਾਜਾ ਰਣਜੀਤ ਸਿੰਘ ਦੇ ਪ੍ਰਸਿੱਧ ਦਰਬਾਰੀ ਇਤਿਹਾਸਕਾਰ ਦਾ ਨਾਂ ਦੱਸੋ।

ਉੱਤਰ – ਸੋਹਣ ਲਾਲ ਸੂਰੀ

ਪ੍ਰਸ਼ਨ 9. ਮਹਾਰਾਜਾ ਰਣਜੀਤ ਸਿੰਘ ਇੱਕ ਮਹਾਨ ਸੈਨਾਨਾਇੱਕ ਕਿਉਂ ਮੰਨਿਆ ਜਾਂਦਾ ਹੈ?

ਉੱਤਰ—ਕਿਉਂਕਿ ਉਹ ਆਪਣੀ ਪਰਜਾ ਦਾ ਬਹੁਤ ਖਿਆਲ ਰੱਖਦਾ ਸੀ ।

ਪ੍ਰਸ਼ਨ 10. ਮਹਾਰਾਜਾ ਰਣਜੀਤ ਸਿੰਘ ਇੱਕ ਸਫਲ ਕੂਟਨੀਤੀਵਾਨ ਸੀ । ਇਸ ਸੰਬੰਧੀ ਕੋਈ ਇੱਕ ਪ੍ਰਮਾਣ ਦਿਓ।

ਉੱਤਰ—ਮਹਾਰਾਜਾ ਰਣਜੀਤ ਸਿੰਘ ਨੂੰ ਕਿਸੇ ਵੀ ਲੜਾਈ ਵਿੱਚ ਹਾਰ ਦਾ ਸਾਹਮਣਾ ਨਹੀਂ ਕਰਨਾ ਪਿਆ।

ਪ੍ਰਸ਼ਨ 11. ਪੰਜਾਬ ਦੇ ਕਿਹੜੇ ਸ਼ਾਸਕ ਨੂੰ ਸ਼ੇਰ-ਏ-ਪੰਜਾਬ ਦੇ ਨਾਂ ਨਾਲ ਯਾਦ ਕੀਤਾ ਜਾਂਦਾ ਹੈ?

ਉੱਤਰ—ਮਹਾਰਾਜਾ ਰਣਜੀਤ ਸਿੰਘ।

ਪ੍ਰਸ਼ਨ 12. ਮਹਾਰਾਜਾ ਰਣਜੀਤ ਸਿੰਘ ਨੂੰ ਸ਼ੇਰ-ਏ-ਪੰਜਾਬ ਕਿਉਂ ਕਿਹਾ ਜਾਂਦਾ ਹੈ?

ਉੱਤਰ—ਉਸ ਨੇ ਇੱਕ ਵਿਸ਼ਾਲ ਸਿੱਖ ਸਾਮਰਾਜ ਅਤੇ ਉੱਚ-ਕੋਟੀ ਦੇ ਪ੍ਰਸ਼ਾਸਨ ਦੀ ਸਥਾਪਨਾ ਕੀਤੀ।

ਪ੍ਰਸ਼ਨ 13. ਮਹਾਰਾਜਾ ਰਣਜੀਤ ਨੂੰ ਪਾਰਸ ਕਿਉਂ ਕਹਿੰਦੇ ਸਨ?

ਉੱਤਰ — ਕਿਉਂਕਿ ਉਹ ਆਪਣੀ ਪਰਜਾ ਦਾ ਬਹੁਤ ਖ਼ਿਆਲ ਰੱਖਦੇ ਸਨ।