ਮਹਾਰਾਜਾ ਰਣਜੀਤ ਸਿੰਘ ਦਾ ਆਚਰਣ ਅਤੇ ਸ਼ਖ਼ਸੀਅਤ


ਮਹਾਰਾਜਾ ਰਣਜੀਤ ਸਿੰਘ ਦਾ ਆਚਰਣ ਅਤੇ ਸ਼ਖ਼ਸੀਅਤ (CHARACTER AND PERSONALITY OF MAHARAJA RANJIT SINGH)


ਪ੍ਰਸ਼ਨ 1. ਇੱਕ ਮਨੁੱਖ ਦੇ ਰੂਪ ਵਿੱਚ ਮਹਾਰਾਜਾ ਰਣਜੀਤ ਸਿੰਘ ਦੀਆਂ ਕੀ ਵਿਸ਼ੇਸ਼ਤਾਵਾਂ ਸਨ?

ਉੱਤਰ : (i) ਉਹ ਬੜੇ ਮਿਹਨਤੀ ਅਤੇ ਫ਼ੁਰਤੀਲੇ ਸਨ।

(ii) ਉਨ੍ਹਾਂ ਦਾ ਸੁਭਾਅ ਬਹੁਤ ਦਿਆਲੂ ਸੀ।

(iii) ਉਹ ਅਨਪੜ੍ਹ ਪਰ ਸਿਆਣੇ ਸਨ।

ਪ੍ਰਸ਼ਨ 2. ਮਹਾਰਾਜਾ ਰਣਜੀਤ ਸਿੰਘ ਨੂੰ ਕਿਸ ਘੋੜੇ ਨਾਲ ਵਿਸ਼ੇਸ਼ ਪਿਆਰ ਸੀ?

ਉੱਤਰ : ਲੈਲੀ

ਪ੍ਰਸ਼ਨ 3. ਮਹਾਰਾਜਾ ਰਣਜੀਤ ਸਿੰਘ ਆਪਣੀ ਸਰਕਾਰ ਨੂੰ ਕੀ ਕਹਿ ਕੇ ਬੁਲਾਉਂਦੇ ਸਨ?

ਉੱਤਰ : ਸਰਕਾਰ-ਏ-ਖ਼ਾਲਸਾ

ਪ੍ਰਸ਼ਨ 4. ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਸ਼ਾਹੀ ਮੋਹਰ ਤੇ ਕਿਹੜੇ ਸ਼ਬਦ ਉੱਕਰੇ ਹੋਏ ਸਨ?

ਉੱਤਰ : ਅਕਾਲ ਸਹਾਇ

ਪ੍ਰਸ਼ਨ 5. ਮਹਾਰਾਜਾ ਰਣਜੀਤ ਸਿੰਘ ਦੇ ਦਰਬਾਰ ਦਾ ਸਭ ਤੋਂ ਪ੍ਰਸਿੱਧ ਵਿਦਵਾਨ ਕਿਹੜਾ ਸੀ?

ਉੱਤਰ : ਸੋਹਣ ਲਾਲ ਸੂਰੀ

ਪ੍ਰਸ਼ਨ 6. ਪੰਜਾਬ ਦੇ ਕਿਹੜੇ ਸ਼ਾਸਕ ਨੂੰ ਸ਼ੇਰੇ-ਏ-ਪੰਜਾਬ ਦੇ ਨਾਂ ਨਾਲ ਯਾਦ ਕੀਤਾ ਜਾਂਦਾ ਸੀ?

ਉੱਤਰ : ਮਹਾਰਾਜਾ ਰਣਜੀਤ ਸਿੰਘ ਨੂੰ