CBSEEducationHistoryHistory of Punjab

ਮਹਾਰਾਜਾ ਰਣਜੀਤ ਸਿੰਘ ਦਾ ਪਰਜਾ ਵੱਲ ਵਤੀਰਾ


ਪ੍ਰਸ਼ਨ. ਮਹਾਰਾਜਾ ਰਣਜੀਤ ਸਿੰਘ ਦਾ ਪਰਜਾ ਵੱਲ ਕਿਹੋ ਜਿਹਾ ਵਤੀਰਾ ਸੀ?

ਉੱਤਰ : ਮਹਾਰਾਜਾ ਰਣਜੀਤ ਸਿੰਘ ਦਾ ਪਰਜਾ ਵੱਲ ਵਤੀਰਾ ਬਹੁਤ ਚੰਗਾ ਸੀ। ਉਹ ਪਰਜਾ ਦੇ ਹਿਤਾਂ ਨੂੰ ਕਦੇ ਅੱਖੋਂ ਉਹਲੇ ਨਹੀਂ ਹੋਣ ਦਿੰਦੇ ਸਨ। ਉਨ੍ਹਾਂ ਨੇ ਰਾਜ ਦੇ ਕਰਮਚਾਰੀਆਂ ਨੂੰ ਇਹ ਆਦੇਸ਼ ਦਿੱਤਾ ਸੀ ਕਿ ਉਹ ਪਰਜਾ ਦੀ ਭਲਾਈ ਲਈ ਵਿਸ਼ੇਸ਼ ਯਤਨ ਕਰਨ।

ਪਰਜਾ ਦੀ ਹਾਲਤ ਨੂੰ ਜਾਣਨ ਲਈ ਮਹਾਰਾਜਾ ਭੇਸ ਬਦਲ ਕੇ ਅਕਸਰ ਰਾਜ ਦਾ ਦੌਰਾ ਕਰਦੇ ਸਨ। ਮਹਾਰਾਜੇ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਅਧਿਕਾਰੀਆਂ ਨੂੰ ਸਜ਼ਾਵਾਂ ਦਿੱਤੀਆਂ ਜਾਂਦੀਆਂ ਸਨ। ਕਿਸਾਨਾਂ ਅਤੇ ਗ਼ਰੀਬਾਂ ਨੂੰ ਰਾਜ ਵੱਲੋਂ ਵਿਸ਼ੇਸ਼ ਸਹੂਲਤਾਂ ਦਿੱਤੀਆਂ ਗਈਆਂ ਸਨ। ਕਸ਼ਮੀਰ ਵਿੱਚ ਜਦੋਂ ਇੱਕ ਵਾਰੀ ਭਾਰੀ ਅਕਾਲ ਪੈ ਗਿਆ ਸੀ ਤਾਂ ਮਹਾਰਾਜੇ ਨੇ ਹਜ਼ਾਰਾਂ ਖੱਚਰਾਂ ‘ਤੇ ਅਨਾਜ ਲੱਦ ਕੇ ਕਸ਼ਮੀਰ ਭੇਜਿਆ ਸੀ।

ਮਹਾਰਾਜਾ ਰਣਜੀਤ ਸਿੰਘ ਨੇ ਨਾ ਕੇਵਲ ਸਿੱਖਾਂ ਦੀ ਬਲਕਿ ਹਿੰਦੂਆਂ ਅਤੇ ਮੁਸਲਮਾਨਾਂ ਦੀ ਸਰਪ੍ਰਸਤੀ ਵੀ ਕੀਤੀ। ਉਨ੍ਹਾਂ ਨੂੰ ਵੱਡੀ ਗਿਣਤੀ ਵਿੱਚ ਲਗਾਨ ਮੁਕਤ ਜ਼ਮੀਨਾਂ ਦਾਨ ਵਿੱਚ ਦਿੱਤੀਆਂ ਗਈਆਂ ਸਨ। ਸਿੱਟੇ ਵਜੋਂ ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਪਰਜਾ ਬੜੀ ਖੁਸ਼ਹਾਲ ਸੀ।