ਮਹਾਰਾਜਾ ਰਣਜੀਤ ਸਿੰਘ ਦੇ ਅਫ਼ਗਾਨਿਸਤਾਨ ਨਾਲ ਸੰਬੰਧ ਅਤੇ ਉਸ ਦੀ ਉੱਤਰ – ਪੱਛਮੀ ਸੀਮਾ ਨੀਤੀ
ਮਹਾਰਾਜਾ ਰਣਜੀਤ ਸਿੰਘ ਦੇ ਅਫ਼ਗਾਨਿਸਤਾਨ ਨਾਲ ਸੰਬੰਧ ਅਤੇ ਉਸ ਦੀ ਉੱਤਰ – ਪੱਛਮੀ ਸੀਮਾ ਨੀਤੀ
(MAHARAJA RANJIT SINGH’S RELATIONS WITH AFGHANISTAN AND HIS N.W.F. POLICY)
ਪ੍ਰਸ਼ਨ 1. ਮਹਾਰਾਜਾ ਰਣਜੀਤ ਸਿੰਘ ਦੇ ਸ਼ਾਸਨ ਕਾਲ ਸਮੇਂ ਅਫ਼ਗਾਨਿਸਤਾਨ ਦੇ ਕਿਸੇ ਇੱਕ ਬਾਦਸ਼ਾਹ ਦਾ ਨਾਂ ਦੱਸੋ।
ਉੱਤਰ – ਸ਼ਾਹ ਸ਼ੁਜਾਹ।
ਪ੍ਰਸ਼ਨ 2. ਕਿਸੇ ਦੋ ਬਰਕਜ਼ਾਈ ਭਰਾਵਾਂ ਦੇ ਨਾਂ ਦੱਸੋ ।
ਉੱਤਰ – ਦੋਸਤ ਮੁਹੰਮਦ ਖ਼ਾਂ ਅਤੇ ਯਾਰ ਮੁਹੰਮਦ ਖ਼ਾਂ।
ਪ੍ਰਸ਼ਨ 3. ਸ਼ਾਹ ਜ਼ਮਾਨ ਕੌਣ ਸੀ?
ਜਾਂ
ਪ੍ਰਸ਼ਨ. ਸ਼ਾਹ ਸੁਜਾਹ ਕੌਣ ਸੀ?
ਉੱਤਰ – ਅਫ਼ਗ਼ਾਨਿਸਤਾਨ ਦਾ ਬਾਦਸ਼ਾਹ।
ਪ੍ਰਸ਼ਨ 4. ਸ਼ਾਹ ਜ਼ਮਾਨ ਨੇ ਲਾਹੌਰ ‘ਤੇ ਕਦੋਂ ਕਬਜ਼ਾ ਕੀਤਾ ਸੀ?
ਉੱਤਰ – 27 ਨਵੰਬਰ, 1798 ਈ.
ਪ੍ਰਸ਼ਨ 5. ਸ਼ਾਹ ਜ਼ਮਾਨ ਦੇ ਲਾਹੌਰ ‘ਤੇ 1798 ਈ. ਵਿੱਚ ਕਬਜ਼ਾ ਕਰਨ ਸਮੇਂ ਕਿਸ ਦਾ ਸ਼ਾਸਨ ਸੀ?
ਉੱਤਰ – ਤਿੰਨ ਭੰਗੀ ਸਰਦਾਰਾਂ ਦਾ।
ਪ੍ਰਸ਼ਨ 6. ਫ਼ਤਿਹ ਖ਼ਾਂ ਕੌਣ ਸੀ?
ਉੱਤਰ – ਅਫ਼ਗਾਨਿਸਤਾਨ ਦੇ ਬਾਦਸ਼ਾਹ ਮਹਿਮੂਦ ਦਾ ਵਜ਼ੀਰ।
ਪ੍ਰਸ਼ਨ 7. ਮਹਾਰਾਜਾ ਰਣਜੀਤ ਸਿੰਘ ਅਤੇ ਫ਼ਤਿਹ ਖਾਂ ਵਿਚਾਲੇ ਸਮਝੌਤਾ ਕਦੋਂ ਹੋਇਆ ਸੀ?
ਉੱਤਰ – 1813 ਈ.
ਪ੍ਰਸ਼ਨ 8. ਕਸ਼ਮੀਰ ਉੱਤੇ ਕਬਜ਼ਾ ਕਰਨ ਲਈ ਮਹਾਰਾਜਾ ਰਣਜੀਤ ਸਿੰਘ ਅਤੇ ਫ਼ਤਿਹ ਖਾਂ ਵਿਚਾਲੇ ਸਮਝੌਤਾ ਕਿੱਥੇ ਹੋਇਆ ਸੀ?
ਉੱਤਰ – ਰੋਹਤਾਸ।
ਪ੍ਰਸ਼ਨ 9. ਹਜਰੋ ਜਾਂ ਹੈਦਰੋ ਦੀ ਲੜਾਈ ਕਦੋਂ ਹੋਈ ਸੀ?
ਉੱਤਰ – 13 ਜੁਲਾਈ, 1813 ਈ.
ਪ੍ਰਸ਼ਨ 10. ਹਜਰੋ ਦੀ ਲੜਾਈ ਦੀ ਮਹੱਤਤਾ ਦੱਸੋ।
ਉੱਤਰ – ਅਫ਼ਗਾਨਾਂ ਦੀ ਸ਼ਕਤੀ ਨੂੰ ਕਰਾਰੀ ਸੱਟ ਲੱਗੀ।
ਪ੍ਰਸ਼ਨ 11. ਮਹਾਰਾਜਾ ਰਣਜੀਤ ਸਿੰਘ ਨੇ ਕਸ਼ਮੀਰ ਨੂੰ ਕਦੋਂ ਆਪਣੇ ਅਧੀਨ ਕੀਤਾ ਸੀ?
ਉੱਤਰ – 1819 ਈ.
ਪ੍ਰਸ਼ਨ 12. ਨੌਸ਼ਹਿਰਾ ਦੀ ਪ੍ਰਸਿੱਧ ਲੜਾਈ ਕਦੋਂ ਲੜੀ ਗਈ ਸੀ?
ਉੱਤਰ – 14 ਮਾਰਚ, 1823 ਈ.
ਪ੍ਰਸ਼ਨ 13. ਨੌਸ਼ਹਿਰਾ ਦੀ ਲੜਾਈ ਵਿੱਚ ਕਿਸ ਦੀ ਹਾਰ ਹੋਈ ਸੀ?
ਉੱਤਰ – ਆਜ਼ਿਮ ਖ਼ਾਂ ।
ਪ੍ਰਸ਼ਨ 14. ਅਕਾਲੀ ਫੂਲਾ ਸਿੰਘ ਕੌਣ ਸੀ?
ਉੱਤਰ – ਮਹਾਰਾਜਾ ਰਣਜੀਤ ਸਿੰਘ ਦਾ ਇੱਕ ਪ੍ਰਸਿੱਧ ਜਰਨੈਲ।
ਪ੍ਰਸ਼ਨ 15. ਅਕਾਲੀ ਨੇਤਾ ਫੂਲਾ ਸਿੰਘ ਕਿਸ ਲੜਾਈ ਵਿੱਚ ਲੜਦਾ ਹੋਇਆ ਸ਼ਹੀਦ ਹੋਇਆ?
ਜਾਂ
ਪ੍ਰਸ਼ਨ. ਉਸ ਲੜਾਈ ਦਾ ਨਾਂ ਲਿਖੋ ਜਿਸ ਵਿੱਚ ਅਕਾਲੀ ਫੂਲਾ ਸਿੰਘ ਮਾਰਿਆ ਗਿਆ।
ਉੱਤਰ – ਨੌਸ਼ਹਿਰਾ ਦੀ ਲੜਾਈ।
ਪ੍ਰਸ਼ਨ 16. ਸੱਯਦ ਅਹਿਮਦ ਕੌਣ ਸੀ ?
ਉੱਤਰ – ਸੱਯਦ ਅਹਿਮਦ ਆਪਣੇ ਆਪ ਨੂੰ ਮੁਸਲਮਾਨਾਂ ਦਾ ਖਲੀਫ਼ਾ ਅਖਵਾਉਂਦਾ ਸੀ।
ਪ੍ਰਸ਼ਨ 17. ਸੱਯਦ ਅਹਿਮਦ ਨੇ ਕਦੋਂ ਸਿੱਖਾਂ ਵਿਰੁੱਧ ਵਿਦਰੋਹ ਕੀਤਾ ਸੀ?
ਉੱਤਰ – 1827 ਈ. ਤੋਂ 1831 ਈ. ਦੇ ਸਮੇਂ ਦੇ ਦੌਰਾਨ।
ਪ੍ਰਸ਼ਨ 18. ਮਹਾਰਾਜਾ ਰਣਜੀਤ ਸਿੰਘ ਨੇ ਪਿਸ਼ਾਵਰ ਨੂੰ ਕਦੋਂ ਆਪਣੇ ਸਾਮਰਾਜ ਵਿੱਚ ਸ਼ਾਮਲ ਕੀਤਾ?
ਉੱਤਰ – 1834 ਈ.
ਪ੍ਰਸ਼ਨ 19. ਮਹਾਰਾਜਾ ਰਣਜੀਤ ਸਿੰਘ ਨੇ ਕਿਸ ਨੂੰ ਪਿਸ਼ਾਵਰ ਦਾ ਪਹਿਲਾ ਗਵਰਨਰ ਨਿਯੁਕਤ ਕੀਤਾ?
ਉੱਤਰ – ਹਰੀ ਸਿੰਘ ਨਲਵਾ।
ਪ੍ਰਸ਼ਨ 20. ਜਮਰੌਦ ਦੀ ਲੜਾਈ ਕਦੋਂ ਹੋਈ?
ਉੱਤਰ –1837 ਈ.
ਪ੍ਰਸ਼ਨ 21. ਹਰੀ ਸਿੰਘ ਨਲਵਾ ਕੌਣ ਸੀ ?
ਉੱਤਰ – ਮਹਾਰਾਜਾ ਰਣਜੀਤ ਸਿੰਘ ਦਾ ਪ੍ਰਸਿੱਧ ਜਰਨੈਲ।
ਪ੍ਰਸ਼ਨ 22. ਤਿੰਨ-ਪੱਖੀ ਸੰਧੀ ਕਦੋਂ ਹੋਈ?
ਉੱਤਰ – 26 ਜੂਨ, 1838 ਈ.
ਪ੍ਰਸ਼ਨ 23. ਤਿੰਨ-ਪੱਖੀ ਸੰਧੀ ਦੀ ਕੋਈ ਇੱਕ ਮੁੱਖ ਸ਼ਰਤ ਦੱਸੋ।
ਉੱਤਰ – ਸ਼ਾਹ ਸ਼ੁਜਾਹ ਨੂੰ ਅਫ਼ਗਾਨਿਸਤਾਨ ਦਾ ਬਾਦਸ਼ਾਹ ਬਣਾਇਆ ਜਾਵੇਗਾ।
ਪ੍ਰਸ਼ਨ 24. ਮਹਾਰਾਜਾ ਰਣਜੀਤ ਸਿੰਘ ਦੀ ਉੱਤਰ-ਪੱਛਮੀ ਸੀਮਾ ਸੰਬੰਧੀ ਕਿਸੇ ਇੱਕ ਸਮੱਸਿਆ ਦਾ ਵਰਣਨ ਕਰੋ।
ਉੱਤਰ – ਉੱਤਰ-ਪੱਛਮੀ ਪ੍ਰਦੇਸ਼ਾਂ ਦੇ ਕਬੀਲਿਆਂ ਨਾਲ ਨਜਿੱਠਣ ਦੀ ਸਮੱਸਿਆ।
ਪ੍ਰਸ਼ਨ 25. ਮਹਾਰਾਜਾ ਰਣਜੀਤ ਸਿੰਘ ਦੀ ਉੱਤਰ-ਪੱਛਮੀ ਸੀਮਾ ਨੀਤੀ ਦੀ ਕੋਈ ਇੱਕ ਮੁੱਖ ਵਿਸ਼ੇਸ਼ਤਾ ਦੱਸੋ।
ਉੱਤਰ – ਮਹਾਰਾਜਾ ਰਣਜੀਤ ਸਿੰਘ ਨੇ ਅਫ਼ਗਾਨਿਸਤਾਨ ‘ਤੇ ਕਬਜ਼ਾ ਕਰਨ ਦਾ ਕਦੇ ਕੋਈ ਯਤਨ ਨਾ ਕੀਤਾ।
ਪ੍ਰਸ਼ਨ 26. ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਉੱਤਰ-ਪੱਛਮੀ ਪ੍ਰਦੇਸ਼ਾਂ ਵਿੱਚ ਸਥਿਤ ਕਿਸੇ ਇੱਕ-ਖੂੰਖਾਰ ਕਬੀਲੇ ਦਾ ਨਾਂ ਦੱਸੋ।
ਜਾਂ
ਪ੍ਰਸ਼ਨ 27. ਮਹਾਰਾਜਾ ਰਣਜੀਤ ਸਿੰਘ ਦੀ ਉੱਤਰ-ਪੱਛਮੀ ਸੀਮਾ ਨੀਤੀ ਦਾ ਕੋਈ ਇੱਕ ਪ੍ਰਭਾਵ ਦੱਸੋ।
ਉੱਤਰ – ਇਸ ਕਾਰਨ ਉੱਤਰ-ਪੱਛਮੀ ਸੀਮਾ ਪ੍ਰਦੇਸ਼ਾਂ ਵਿੱਚ ਸ਼ਾਂਤੀ ਸਥਾਪਿਤ ਹੋਈ।