ਮੇਰਾ ਮਨੁ ਲੋਚੈ………. ਸੰਤ ਪਿਆਰੇ ਜੀਉ।


ਮੇਰਾ ਮਨੁ ਲੋਚੈ ਗੁਰਦਰਸਨ ਤਾਈ : ਸ੍ਰੀ ਗੁਰੂ ਅਰਜਨ ਦੇਵ ਜੀ


ਹੇਠ ਲਿਖੇ ਕਾਵਿ-ਟੋਟੇ ਦੀ ਪ੍ਰਸੰਗ ਸਹਿਤ ਵਿਆਖਿਆ ਕਰੋ-

ਮੇਰਾ ਮਨੁ ਲੋਚੈ ਗੁਰਦਰਸਨ ਤਾਈ ॥

ਬਿਲਪ ਕਰੇ ਚਾਤ੍ਰਿਕ ਕੀ ਨਿਆਈ ।।

ਤ੍ਰਿਖਾ ਨ ਉਤਰੈ ਸਾਂਤਿ ਨਾ ਆਵੈ

ਬਿਨੁ ਦਰਸਨ ਸੰਤ ਪਿਆਰੇ ਜੀਉ॥

ਹਉ ਘੋਲੀ ਜੀਉ ਘੋਲਿ ਘੁਮਾਈ

ਗੁਰ ਦਰਸਨ ਸੰਤ ਪਿਆਰੇ ਜੀਉ ॥

ਪ੍ਰਸੰਗ : ਇਹ ਕਾਵਿ-ਟੋਟਾ ‘ਸਾਹਿਤ-ਮਾਲਾ’ ਪੁਸਤਕ ਵਿੱਚ ਦਰਜ ਗੁਰੂ ਅਰਜਨ ਦੇਵ ਜੀ ਦੀ ਬਾਣੀ ‘ਮੇਰਾ ਮਨੁ ਲੋਚੈ ਗੁਰਦਰਸਨ ਤਾਈਂ’ ਵਿੱਚੋਂ ਲਿਆ ਗਿਆ ਹੈ। ਇਸ ਬਾਣੀ ਦੇ ਪਹਿਲੇ ਤਿੰਨ ਬੰਦਾਂ ਵਿੱਚ ਗੁਰੂ ਸਾਹਿਬ ਨੇ ਆਪਣੇ ਗੁਰੂ-ਪਿਤਾ ਦੇ ਵਿਛੋੜੇ ਤੇ ਚੌਥੇ ਬੰਦ ਵਿੱਚ ਮਿਲਾਪ ਦੀ ਅਵਸਥਾ ਨੂੰ ਬਿਆਨ ਕੀਤਾ ਹੈ। ਇਨ੍ਹਾਂ ਸਤਰਾਂ ਵਿੱਚ ਗੁਰੂ-ਪਿਤਾ ਦੇ ਵਿਛੋੜੇ ਤੋਂ ਉਪਜੀ ਬੇਕਰਾਰੀ ਨੂੰ ਬਿਆਨ ਕੀਤਾ ਗਿਆ ਹੈ।

ਵਿਆਖਿਆ : ਗੁਰੂ ਜੀ ਆਖਦੇ ਹਨ ਕਿ ਮੇਰਾ ਮਨ ਗੁਰੂ-ਪਿਤਾ ਦੇ ਦਰਸ਼ਨਾਂ ਲਈ ਲੋਚਦਾ ਹੈ। ਉਹ ਇਸ ਪ੍ਰਕਾਰ ਤੜਫ ਰਿਹਾ ਹੈ, ਜਿਸ ਤਰ੍ਹਾਂ ਪਪੀਹਾ ਕ੍ਰਾਂਤੀ ਬੂੰਦ ਲਈ ਤੜਫਦਾ ਹੈ। ਪਿਆਰੇ ਸੰਤ ਗੁਰੂ-ਪਿਤਾ ਜੀ ਦੇ ਦਰਸ਼ਨਾਂ ਤੋਂ ਬਿਨਾਂ ਮੇਰੇ ਮਨ ਦੀ ਬੇਕਰਾਰੀ ਦੂਰ ਨਹੀਂ ਹੁੰਦੀ ਤੇ ਨਾ ਹੀ ਮੈਨੂੰ ਧੀਰਜ ਆਉਂਦੀ ਹੈ। ਮੈਂ ਆਪਣੇ ਸੰਤ ਗੁਰੂ-ਪਿਤਾ ਜੀ ਦੇ ਦਰਸ਼ਨਾਂ ਤੋਂ ਕੁਰਬਾਨ ਜਾਂਦਾ ਹਾਂ।