CBSEClass 12 PunjabiEducationNCERT class 10thParagraphPunjab School Education Board(PSEB)Punjabi Viakaran/ Punjabi Grammarਪੈਰ੍ਹਾ ਰਚਨਾ (Paragraph Writing)

ਲੇਖ : ਬੇਟੀ ਬਚਾਓ, ਬੇਟੀ ਪੜ੍ਹਾਓ


ਬੇਟੀ ਬਚਾਓ, ਬੇਟੀ ਪੜ੍ਹਾਓ


ਭਾਰਤ ਵਿੱਚ ਕੁੜੀਆਂ ਦੀ ਘਟ ਰਹੀ ਗਿਣਤੀ : ਭਾਰਤ ਵਿੱਚ ਕੰਨਿਆ ਭਰੂਣ-ਹੱਤਿਆ ਵਿੱਚ ਹੋ ਰਹੇ ਵਾਧੇ ਨਾਲ ਜਨਸੰਖਿਆ ਨਾਲ ਜੁੜੇ ਸੰਕਟ ਪੈਦਾ ਹੋ ਰਹੇ ਹਨ। ਮੁੰਡਿਆਂ ਦੇ ਮੁਕਾਬਲੇ ਕੁੜੀਆਂ ਦੀ ਗਿਣਤੀ ਦਿਨ-ਬ-ਦਿਨ ਘਟਦੀ ਹੀ ਜਾ ਰਹੀ ਹੈ। ਭਾਵੇਂ ਸਮੇਂ ਦੀਆਂ ਸਰਕਾਰਾਂ ਨੇ ਇਸ ਬੱਜਰ ਪਾਪ ਨੂੰ ਖ਼ਤਮ ਕਰਨ ਲਈ ਸਖ਼ਤਾਈ ਵੀ ਕੀਤੀ ਹੋਈ ਹੈ ਪਰ ਫਿਰ ਵੀ ਕਿਸੇ ਨਾ ਕਿਸੇ ਤਰੀਕੇ ਇਸ ‘ਤੇ ਓਨੀ ਲਗਾਮ ਨਹੀਂ ਲਾਈ ਜਾ ਸਕੀ ਜਿੰਨੀ ਲੱਗਣੀ ਚਾਹੀਦੀ ਹੈ। ਘਟਦੇ ਲਿੰਗ ਅਨੁਪਾਤ ਕਾਰਨ ਕਈ ਰਾਜਾਂ ਵਿੱਚ ਅਣਵਿਆਹੇ ਨੌਜੁਆਨਾਂ ਦੀ ਗਿਣਤੀ ਵਧ ਰਹੀ ਹੈ। ਪੰਜਾਬ ਤੇ ਹਰਿਆਣਾ ਵਿੱਚ ਇਹ ਸਮੱਸਿਆ ਗੰਭੀਰ ਹੁੰਦੀ ਨਜ਼ਰ ਆ ਰਹੀ ਹੈ।

ਪਿਛਾਂਹਖਿੱਚੂ ਮਾਨਸਿਕਤਾ : ਕੰਨਿਆ-ਭਰੂਣ ਹੱਤਿਆ ਸਾਡੀ ਆਪਣੀ ਮਾਨਸਿਕ ਸੋਚ ਨਾਲ ਵੀ ਜੁੜੀ ਹੋਈ ਹੈ। ਅਸੀਂ ਅੱਜ ਵੀ ਕੁੜੀਆਂ ਨਾਲੋਂ ਮੁੰਡਿਆਂ ਨੂੰ ਪਹਿਲ ਤੇ ਵਿਸ਼ੇਸ਼ ਰੁਤਬਾ ਦਿੰਦੇ ਹਾਂ। ਕਹਿਣ ਨੂੰ ਤਾਂ ਭਾਵੇਂ ਕੁੜੀਆਂ-ਮੁੰਡਿਆਂ ਨੂੰ ਬਰਾਬਰ ਸਮਝ ਰਹੇ ਹਾਂ ਤੇ ਧੀਆਂ ਦੀ ਲੋਹੜੀ ਵੀ ਮਨਾ ਲੈਂਦੇ ਹਾਂ ਪਰ ਸਾਡੀ ਬਿਮਾਰ ਤੇ ਪਿਛਾਂਹ ਖਿੱਚੂ ਮਾਨਸਿਕਤਾ ਅਜੇ ਵਿਕਸਤ ਨਹੀਂ ਹੋਈ।

ਸਮਾਜਕ ਕਾਰਨ : ਇਸ ਤੋਂ ਇਲਾਵਾ ਸਮਾਜ ਵਿੱਚ ਕੁੜੀਆਂ ਦੀ ਅਸੁਰੱਖਿਆ ਹਰ ਵੇਲੇ ਬਣੀ ਰਹਿੰਦੀ ਹੈ। ਫਿਰ ਦਾਜ ਦਾ ਦੈਂਤ ਸਭ ਤੋਂ ਵੱਡਾ ਕਾਰਨ ਹੈ। ਮਾਪੇ ਸੋਚਦੇ ਹਨ ਕਿ ਜੇ ਕੁੜੀ ਨੇ ਵਿਆਹ ਤੋਂ ਬਾਅਦ ਵੀ ਮਰ-ਮਰ ਕੇ ਜੀਣਾ ਹੈ ਜਾਂ ਆਤਮ-ਹੱਤਿਆ ਹੀ ਕਰਨੀ ਹੈ ਤਾਂ ਕਿਉਂ ਨਾ ਪਹਿਲਾਂ ਹੀ ਇਸ ਨੂੰ ਇਸ ਸੰਸਾਰ ’ਤੇ ਆਉਣ ਹੀ ਨਾ ਦਿੱਤਾ ਜਾਵੇ। ਮਾਪਿਆਂ ਦੀਆਂ ਅਨੇਕਾਂ ਮਜਬੂਰੀਆਂ ਵੀ ਹਨ। ਪਰ ਇਸ ਦਾ ਮਤਲਬ ਇਹ ਨਹੀਂ ਕਿ ਅਸੀਂ ਕਾਤਲ ਬਣ ਜਾਈਏ।

ਸਮਾਜਕ ਕਾਰਨ : ਇਸ ਤੋਂ ਇਲਾਵਾ ਸਮਾਜ ਵਿੱਚ ਕੁੜੀਆਂ ਦੀ ਅਸੁਰੱਖਿਆ ਹਰ ਵੇਲੇ ਬਣੀ ਰਹਿੰਦੀ ਹੈ। ਫਿਰ ਦਾਜ ਦਾ ਦੈਂਤ ਸਭ ਤੋਂ ਵੱਡਾ ਕਾਰਨ ਹੈ। ਮਾਪੇ ਸੋਚਦੇ ਹਨ ਕਿ ਜੇ ਕੁੜੀ ਨੇ ਵਿਆਹ ਤੋਂ ਬਾਅਦ ਵੀ ਮਰ-ਮਰ ਕੇ ਜੀਣਾ ਹੈ ਜਾਂ ਆਤਮ-ਹੱਤਿਆ ਹੀ ਕਰਨੀ ਹੈ ਤਾਂ ਕਿਉਂ ਨਾ ਪਹਿਲਾਂ ਹੀ ਇਸ ਨੂੰ ਇਸ ਸੰਸਾਰ `ਤੇ ਆਉਣ ਹੀ ਨਾ ਦਿੱਤਾ ਜਾਵੇ। ਮਾਪਿਆਂ ਦੀਆਂ ਅਨੇਕਾਂ ਮਜਬੂਰੀਆਂ ਵੀ ਹਨ। ਪਰ ਇਸ ਦਾ ਮਤਲਬ ਇਹ ਨਹੀਂ ਕਿ ਅਸੀਂ ਕਾਤਲ ਬਣ ਜਾਈਏ।

ਕੁੜੀਆਂ ਦੀਆਂ ਪ੍ਰਾਪਤੀਆਂ : ਸਮਾਜ ਗਵਾਹ ਹੈ ਕਿ ਅੱਜ ਦੇ ਜ਼ਮਾਨੇ ਵਿੱਚ ਕੁੜੀਆਂ ਨੇ ਮੁੰਡਿਆਂ ਨਾਲੋਂ ਕਿਤੇ ਵੱਧ ਤਰੱਕੀ ਕਰ ਲਈ ਹੈ। ਹਰ ਖੇਤਰ ਵਿੱਚ ਜਿੱਤਾਂ ਤੇ ਪ੍ਰਾਪਤੀਆਂ ਦੇ ਮਾਣਮੱਤੇ ਝੰਡੇ ਗੱਡੇ ਹਨ ਪਰ ਫਿਰ ਵੀ ਸਾਡੀ ਸੋਚ ਸੌੜੀ ਹੋ ਕੇ ਰਹਿ ਜਾਂਦੀ ਹੈ ਕਿ ਕੁੜੀਆਂ ਨੂੰ ਦਸਵੀਂ-ਬਾਰ੍ਹਵੀਂ ਤੋਂ ਵੱਧ ਪੜ੍ਹਾਉਣਾ ਹੀ ਨਹੀਂ ਜਦ ਕਿ ਇਹ ਆਸ ਰੱਖੀ ਜਾਂਦੀ ਹੈ ਕਿ ਨੂੰਹਾਂ ਪੜ੍ਹੀਆਂ-ਲਿਖੀਆਂ ਹੋਣ। ਅਸੀਂ ਆਪਣੀ ਸੋਚ ਨੂੰ ਹੀ ਜੰਗਾਲ ਲਾਈ ਬੈਠੇ ਹਾਂ ਤੇ ਭਰੂਣ-ਹੱਤਿਆ ਵਰਗੇ ਬੱਜਰ ਪਾਪ ਵਿੱਚ ਸ਼ਾਮਲ ਹੋ ਜਾਂਦੇ ਹਾਂ।

ਬੇਟੀ ਬਚਾਓ, ਬੇਟੀ ਪੜ੍ਹਾਓ ਅਭਿਆਨ : 22 ਜਨਵਰੀ, 2015 ਈ: ਨੂੰ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਨੇ ਹਰਿਆਣਾ ਦੇ ਪਾਣੀਪਤ ਤੋਂ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਅਭਿਆਨ ਦੀ ਸ਼ੁਰੂਆਤ ਕੀਤੀ।

ਮਹਾਂਪੁਰਖਾਂ ਦੇ ਵਿਚਾਰ : ਆਖਰ ਇਸ ਅਭਿਆਨ ਦੀ ਲੋੜ ਕਿਉਂ ਪਈ? ਗੁਰੂ ਨਾਨਕ ਸਾਹਿਬ ਨੇ ਤਾਂ ਇੱਥੋਂ ਤੱਕ ਕਿਹਾ ਸੀ ‘ਸੋ ਕਿਉ ਮੰਦਾ ਆਖੀਐ ਜਿਤੁ ਜੰਮਹਿ ਰਾਜਾਨ’, ਪਰ ਕਿਸੇ ਨੇ ਇਸ ‘ਤੇ ਅਮਲ ਹੀ ਨਹੀਂ ਕੀਤਾ। ਕਿਸੇ ਮਹਾਂਪੁਰਖ ਨੇ ਕਿਹਾ ਹੈ ਜਿੱਥੇ ਔਰਤਾਂ ਦਾ ਸਨਮਾਨ ਹੁੰਦਾ ਹੈ ਉਥੇ ਦੇਵਤਿਆਂ ਦਾ ਵਾਸ ਹੁੰਦਾ ਹੈ। ਪਰ ਭਾਰਤ ਵਿੱਚ ਇਸਤਰੀ ਵਿਰੋਧੀ ਨਜ਼ਰੀਆ ਹਰ ਪਾਸੇ ਇੱਕੋ ਜਿਹਾ ਹੀ ਹੈ।

ਅਭਿਆਨ ਦਾ ਮਕਸਦ : ‘ਬੇਟੀ ਪੜ੍ਹਾਓ, ਬੇਟੀ ਬਚਾਓ’ ਅਭਿਆਨ ਦਾ ਮੂਲ ਮਕਸਦ ਬੇਟੀਆਂ ਨੂੰ ਬਚਾਉਣਾ, ਪੜ੍ਹਾਉਣਾ ਤੇ ਉਨ੍ਹਾਂ ਦੀ ਸੁੱਰਖਿਆ ਨੂੰ ਯਕੀਨੀ ਬਣਾਉਣਾ ਹੈ। ਜਿਸ ਨਾਲ ਇਸ ਕੁਰੀਤੀ ਨੂੰ ਜੜੋਂ ਵੱਢਿਆ ਜਾ ਸਕਦਾ ਹੈ। ਇਹ ਪ੍ਰੋਗਰਾਮ ਮਹਿਲਾ ਤੇ ਬਾਲ ਵਿਕਾਸ ਮੰਤਰਾਲੇ, ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲੇ, ਮਨੁੱਖੀ ਸੰਸਾਧਨ ਵਿਕਾਸ ਮੰਤਰਾਲੇ ਦੇ ਸਾਂਝੇ ਉੱਦਮਾਂ ਨਾਲ ਨੇਪਰੇ ਚਾੜ੍ਹਿਆ ਜਾਣਾ ਹੈ।

ਸਾਰੰਸ਼ : ਜੇਕਰ ਅਸੀਂ ਧੀਆਂ ਪ੍ਰਤੀ ਆਪਣੀ ਸੋਚ ਨਾ ਬਦਲੀ ਤੇ ਸਮਾਜ ਵਿੱਚ ਉਸ ਦੀ ਸੁਰੱਖਿਆ ਖ਼ਤਰੇ ਵਿੱਚ ਰਹੀ ਤਾਂ ਆਉਣ ਵਾਲੇ ਸਮੇਂ ਵਿੱਚ ਗੰਭੀਰ ਸੰਕਟ ਪੈਦਾ ਹੋਣ ਦੀ ਸੰਭਾਵਨਾ ਪ੍ਰਤੱਖ ਨਜ਼ਰ ਆ ਰਹੀ ਹੈ।