CBSEEducationNCERT class 10thPunjab School Education Board(PSEB)ਲੇਖ ਰਚਨਾ (Lekh Rachna Punjabi)

ਲੇਖ ਰਚਨਾ : ਛੱਬੀ ਜਨਵਰੀ


ਲੇਖ ਰਚਨਾ : ਗਣਤੰਤਰਤਾ ਦਿਵਸ


ਅਜ਼ਾਦੀ ਦੇ ਇਤਿਹਾਸ ਵਿਚ ਮਹੱਤਵ : 26 ਜਨਵਰੀ ਦਾ ਦਿਨ ਭਾਰਤ ਦੀ ਅਜ਼ਾਦੀ ਦੇ ਇਤਿਹਾਸ ਤੇ ਅਜ਼ਾਦੀ ਮਿਲਣ ਤੋਂ ਪਿੱਛੋਂ ਦੇ ਇਤਿਹਾਸ ਵਿਚ ਮਹੱਤਵਪੂਰਨ ਸਥਾਨ ਰੱਖਦਾ ਹੈ। ਜਦੋਂ ਭਾਰਤ ਵਿਚ ਅਜ਼ਾਦੀ ਦਾ ਅੰਦੋਲਨ ਚੱਲ ਰਿਹਾ ਸੀ, ਤਾਂ 31 ਦਸੰਬਰ, 1929 ਨੂੰ ਕਾਂਗਰਸ ਪਾਰਟੀ ਨੇ ਲਾਹੌਰ ਵਿਖੇ ਹੋਏ ਆਪਣੇ ਸਾਲਾਨਾ ਸਮਾਗਮ ਵਿਚ ਇਕ ਮਤੇ ਰਾਹੀਂ ਅੰਗਰੇਜ਼ਾਂ ਤੋਂ ਪੂਰਨ ਅਜ਼ਾਦੀ ਦੀ ਮੰਗ ਕੀਤੀ ਤੇ ਨਾਲ ਹੀ ਹਰ ਸਾਲ 26 ਜਨਵਰੀ ਨੂੰ ਭਾਰਤ ਦੀ ਅਜ਼ਾਦੀ ਦਾ ਦਿਨ ਮਨਾਉਣ ਦਾ ਫ਼ੈਸਲਾ ਕੀਤਾ।

ਅਜ਼ਾਦ ਭਾਰਤ ਦਾ ਸੰਵਿਧਾਨ ਲਾਗੂ ਹੋਣਾ : ਉਸ ਦਿਨ ਤੋਂ ਲੈ ਕੇ ਭਾਰਤ ਦੇ ਅਜ਼ਾਦ ਹੋਣ ਤਕ ਇਹ ਦਿਨ ਪੂਰਨ ਅਜ਼ਾਦੀ ਦੀ ਮੰਗ ਨੂੰ ਲੈ ਕੇ ਮਨਾਇਆ ਜਾਂਦਾ ਰਿਹਾ ਹੈ ਅਤੇ 15 ਅਗਸਤ, 1947 ਨੂੰ ਭਾਰਤ ਅਜਾਦ ਹੋ ਗਿਆ। ਫਿਰ ਸੁਤੰਤਰ ਭਾਰਤ ਦਾ ਸੰਵਿਧਾਨ ਬਣਾਉਣ ਦਾ ਕੰਮ ਸ਼ੁਰੂ ਹੋਇਆ। 26 ਜਨਵਰੀ, 1950 ਨੂੰ ਭਾਰਤ ਦਾ ਸੰਵਿਧਾਨ ਲਾਗੂ ਹੋਇਆ, ਜਿਸ ਰਾਹੀਂ ਭਾਰਤ ਨੂੰ ਸੁਤੰਤਰ ਤੇ ਖ਼ੁਦਮੁਖ਼ਤਾਰ ਗਣਤੰਤਰ ਐਲਾਨ ਕੀਤਾ ਗਿਆ। ਭਾਰਤ ਵਿਚ ਲੋਕ-ਰਾਜ ਕਾਇਮ ਕਰਨ ਦਾ ਐਲਾਨ ਕੀਤਾ ਗਿਆ ਅਤੇ ਭਾਰਤ-ਵਾਸੀਆਂ ਨੂੰ ਬੋਲਣ, ਲਿਖਣ, ਤੁਰਨ-ਫਿਰਨ, ਜਾਇਦਾਦ ਬਣਾਉਣ ਅਤੇ ਵੋਟਾਂ ਪਾਉਣ ਦੇ ਬੁਨਿਆਦੀ ਅਧਿਕਾਰ ਦਿੱਤੇ ਗਏ। ਇਸ ਸੰਵਿਧਾਨ ਅਨੁਸਾਰ ਅੱਜ ਤਕ ਭਾਰਤ ਵਿਚ ਰਾਜ-ਕਾਜ ਚਲਾਇਆ ਜਾ ਰਿਹਾ ਹੈ।

ਸਮਾਗਮ ਤੇ ਰੌਣਕਾਂ : ਇਸ ਪ੍ਰਕਾਰ 26 ਜਨਵਰੀ ਦਾ ਦਿਨ ਭਾਰਤੀ ਲੋਕਾਂ ਲਈ ਬਹੁਤ ਹੀ ਮਹਾਨਤਾ ਭਰਿਆ ਦਿਨ ਹੈ। ਹਰ ਤਰ ਸਾਲ ਸਾਰੇ ਭਾਰਤੀ ਇਸ ਦਿਨ ਨੂੰ ਬੜੇ ਉਤਸ਼ਾਹ ਨਾਲ ਮਨਾਉਂਦੇ ਹਨ। ਇਸ ਤੋਂ ਇਕ ਦਿਨ ਪਹਿਲਾਂ ਰਾਸ਼ਟਰਪਤੀ ਜੀ ਰੇਡੀਓ ਤੋਂ ਹੀ ਕੌਮ ਦੇ ਨਾਂ ਆਪਣਾ ਸੁਨੇਹਾ ਪ੍ਰਸਾਰਿਤ ਕਰਦੇ ਹਨ। ਇਸ ਦਿਨ ਸਵੇਰੇ ਨਵੀਂ ਦਿੱਲੀ ਵਿਚ ਰਾਸ਼ਟਰਪਤੀ ਜੀ ਵਿਜੇ ਚੌਕ ਵਿਖੇ ਝੰਡਾ ਲਹਿਰਾਉਣ ਮਗਰੋਂ ਤਿੰਨਾਂ ਫ਼ੌਜਾਂ ਦੇ ਯੂਨਿਟਾਂ ਤੋਂ ਸਲਾਮੀ ਲੈਂਦੇ ਹਨ। ਇਸ ਸਮੇਂ ਦੇਸ਼ ਦੀ ਫ਼ੌਜੀ ਸ਼ਕਤੀ, ਵਿਗਿਆਨਿਕ ਤੇ ਸਨਅਤੀ ਖੇਤਰਾਂ ਵਿਚ ਤਰੱਕੀ ਦਾ ਭਾਰੀ ਪਰਦਰਸ਼ਨ ਕੀਤਾ ਜਾਂਦਾ ਹੈ। ਲੋਕ ਦੂਰੋਂ-ਦੂਰੋਂ ਦਿੱਲੀ ਵਿਚ 26 ਜਨਵਰੀ ਦੀਆਂ ਅਜ਼ਾਬ ਰੌਣਕਾਂ ਦੇਖਣ ਆਉਂਦੇ ਹਨ। ਇਸ ਸਮੇਂ ਫ਼ੌਜ, ਪੁਲਿਸ, ਕਾਲਜਾਂ ਦੇ ਮੁੰਡਿਆਂ-ਕੁੜੀਆਂ ਅਤੇ ਸਕਾਊਟਾਂ ਵਲੋਂ ਸਾਰੇ ਸ਼ਹਿਰ ਵਿਚ ਗ ਜਲੂਸ ਕੱਢਿਆ ਜਾਂਦਾ ਹੈ। ਫ਼ੌਜ ਤੇ ਪੁਲਿਸ ਦੇ ਯੂਨਿਟ ਆਪਣੇ ਨਾਲ ਹਥਿਆਰ ਲੈ ਕੇ ਚਲਦੇ ਹਨ। ਜਲੂਸ ਤੇ ਆਲਾ-ਦੁਆਲਾ ਤਿਰੰਗੇ ਝੰਡਿਆਂ ਨਾਲ ਸਜਿਆ ਹੁੰਦਾ ਹੈ। ਹਵਾਈ ਜਹਾਜ਼ ਫੁੱਲਾਂ ਦੀ ਵਰਖਾ ਕਰਦੇ ਹਨ। ਭਾਰਤ ਦੇ ਕੋਨੇ-ਕੋਨੇ ਵਿਚੋਂ ਲੋਕ-ਨਾਚ ਨੱਚਣ ਵਾਲੀਆਂ ਟੋਲੀਆਂ ਆਉਂਦੀਆਂ ਹਨ ਤੇ ਉਹ ਨੈਸ਼ਨਲ ਸਟੇਡੀਅਮ ਦੇ ਵਿਸ਼ਾਲ ਮੰਚ ਉੱਤੇ ਆਪਣੇ ਨਾਚ ਪੇਸ਼ ਕਰਦੀਆਂ ਹਨ। ਲੱਖਾਂ ਦਰਸ਼ਕ ਇਨ੍ਹਾਂ ਨਾਚਾਂ ਦਾ ਆਨੰਦ ਮਾਣਦੇ ਹਨ। ਸਾਰਾ ਦਿਨ ਰਾਜਧਾਨੀ ਵਿਚ ਚਹਿਲ-ਪਹਿਲ ਰਹਿੰਦੀ ਹੈ। ਇਨ੍ਹਾਂ ਰੌਣਕਾਂ ਵਿਚ ਵਿਦੇਸ਼ੀ ਪ੍ਰਾਹੁਣੇ ਵੀ ਭਾਗ ਲੈਂਦੇ ਹਨ। ਰਾਤ ਨੂੰ ਆਤਿਸ਼ਬਾਜੀ ਤੇ ਪਟਾਕਿਆਂ ਨਾਲ ਇਸ ਦਿਨ ਦੀਆਂ ਖ਼ੁਸ਼ੀਆਂ ਵਿਚ ਵਾਧਾ ਕੀਤਾ ਜਾਂਦਾ ਹੈ।

ਥਾਂ-ਥਾਂ ਸਮਾਗਮ ਅਤੇ ਜਲੂਸ : ਇਸ ਤੋਂ ਬਿਨਾਂ ਦੇਸ਼ ਦੇ ਹੋਰ ਵੱਡੇ-ਵੱਡੇ ਸ਼ਹਿਰਾਂ ਦੇ ਪ੍ਰਦੇਸ਼ਾਂ ਦੀਆਂ ਰਾਜਧਾਨੀਆਂ ਵਿਚ ਮੁੱਖ ਮੰਤਰੀ ਤੇ ਸਰਕਾਰੀ ਅਫ਼ਸਰ ਝੰਡਾ ਝੁਲਾਉਣ ਦੀਆਂ ਰਸਮਾਂ ਅਦਾ ਕਰਦੇ ਹਨ। ਇਸ ਸਮੇਂ ਜਹਾਜ਼ ਫੁੱਲਾਂ ਦੀ ਵਰਖਾ ਕਰਦੇ ਹਨ। ਇਨ੍ਹਾਂ ਸਮਾਗਮਾਂ ਵਿਚ ਲੋਕ ਬੜੇ ਉਤਸ਼ਾਹ ਨਾਲ ਪੁੱਜਦੇ ਹਨ। ਇਸ ਸਮੇਂ ਵਜ਼ੀਰਾਂ, ਸਰਕਾਰੀ ਅਫ਼ਸਰਾਂ ਤੇ ਹੋਰਨਾਂ ਲੀਡਰਾਂ ਦੇ ਭਾਸ਼ਨ ਵੀ ਹੁੰਦੇ ਹਨ, ਜੋ ਜਨਤਾ ਨੂੰ ਇਸ ਦੀ ਮਹਾਨਤਾ ਤੋਂ ਜਾਣੂ ਕਰਾ ਕੇ ਉਨ੍ਹਾਂ ਵਿਚ ਦੇਸ਼-ਭਗਤੀ ਤੇ ਲੋਕ-ਰਾਜ ਪ੍ਰਤੀ ਸਤਿਕਾਰ ਦੀ ਭਾਵਨਾ ਪੈਦਾ ਕਰਦੇ ਹਨ। ਇਸ ਦਿਨ ਸ਼ਹਿਰਾਂ ਵਿਚ ਵੱਡੇ-ਵੱਡੇ ਜਲੂਸ ਵੀ ਕੱਢੇ ਜਾਂਦੇ ਹਨ।

ਇਸ ਪ੍ਰਕਾਰ 26 ਜਨਵਰੀ ਦਾ ਦਿਨ ਭਾਰਤ ਦੇ ਇਤਿਹਾਸ ਵਿਚ ਬੜੀ ਮਹੱਤਤਾ ਰੱਖਦਾ ਹੈ।


ਗਣਤੰਤਰ ਦਿਵਸ