CBSEEducationHistoryHistory of Punjab

ਸੱਯਦ ਅਹਿਮਦ


ਪ੍ਰਸ਼ਨ. ਸੱਯਦ ਅਹਿਮਦ ‘ਤੇ ਇੱਕ ਸੰਖੇਪ ਨੋਟ ਲਿਖੋ।

ਉੱਤਰ : 1827 ਈ. ਤੋਂ 1831 ਈ. ਦੇ ਸਮੇਂ ਦੇ ਦੌਰਾਨ ਸੱਯਦ ਅਹਿਮਦ ਨਾਂ ਦੇ ਇੱਕ ਵਿਅਕਤੀ ਨੇ ਅਟਕ ਅਤੇ ਪਿਸ਼ਾਵਰ ਦੇ ਪ੍ਰਦੇਸ਼ਾਂ ਵਿੱਚ ਸਿੱਖਾਂ ਵਿਰੁੱਧ ਵਿਦਰੋਹ ਮਚਾਈ ਰੱਖਿਆ ਸੀ। ਉਹ ਬਰੇਲੀ ਦਾ ਰਹਿਣ ਵਾਲਾ ਸੀ।

ਉਸ ਦਾ ਕਹਿਣਾ ਸੀ, ”ਅਲਾਹ ਨੇ ਮੈਨੂੰ ਪੰਜਾਬ ਅਤੇ ਹਿੰਦੁਸਤਾਨ ਜਿੱਤਣ ਅਤੇ ਅਫ਼ਗਾਨ ਪ੍ਰਦੇਸ਼ਾਂ ਵਿੱਚੋਂ ਸਿੱਖਾਂ ਨੂੰ ਕੱਢ ਕੇ ਖ਼ਤਮ ਕਰਨ ਲਈ ਭੇਜਿਆ ਹੈ।”

ਉਸ ਦੀਆਂ ਗੱਲਾਂ ਵਿੱਚ ਆ ਕੇ ਅਨੇਕ ਅਫ਼ਗਾਨ ਸਰਦਾਰ ਉਸ ਦੇ ਪੈਰੋਕਾਰ ਬਣ ਗਏ। ਥੋੜ੍ਹੇ ਹੀ ਸਮੇਂ ਵਿੱਚ ਉਸ ਨੇ ਇੱਕ ਬਹੁਤ ਵੱਡੀ ਸੈਨਾ ਸੰਗਠਿਤ ਕਰ ਲਈ। ਇਹ ਮਹਾਰਾਜਾ ਰਣਜੀਤ ਸਿੰਘ ਦੀ ਸ਼ਕਤੀ ਲਈ ਇੱਕ ਵੰਗਾਰ ਸੀ। ਉਸ ਨੂੰ ਸਿੱਖ ਫ਼ੌਜਾਂ ਨੇ ਪਹਿਲਾਂ ਸੈਦੂ ਵਿਖੇ ਅਤੇ ਫਿਰ ਪਿਸ਼ਾਵਰ ਵਿਖੇ ਹਰਾਇਆ ਸੀ। ਪਰ ਖੁਸ਼ਕਿਸਮਤੀ ਨਾਲ ਉਹ ਦੋਨੋਂ ਵਾਰੀ ਬਚ ਨਿਕਲਣ ਵਿੱਚ ਕਾਮਯਾਬ ਹੋ ਗਿਆ।

ਇਨ੍ਹਾਂ ਹਾਰਾਂ ਦੇ ਬਾਵਜੂਦ ਸੱਯਦ ਅਹਿਮਦ ਨੇ ਸਿੱਖਾਂ ਵਿਰੁੱਧ ਆਪਣਾ ਸੰਘਰਸ਼ ਜਾਰੀ ਰੱਖਿਆ।

ਅੰਤ 1831 ਈ. ਵਿੱਚ ਉਹ ਬਾਲਾਕੋਟ ਵਿਖੇ ਸ਼ਹਿਜ਼ਾਦਾ ਸ਼ੇਰ ਸਿੰਘ ਨਾਲ ਲੜਦੇ ਹੋਏ ਮਾਰਿਆ ਗਿਆ। ਇਸ ਤਰ੍ਹਾਂ ਸਿੱਖਾਂ ਦੀ ਇੱਕ ਵੱਡੀ ਸਿਰਦਰਦੀ ਦੂਰ ਹੋਈ।