CBSEEducationHistoryHistory of Punjab

ਗੁਰੂ ਹਰਿਗੋਬਿੰਦ ਸਾਹਿਬ ਜੀ


ਪ੍ਰਸ਼ਨ. ਜਹਾਂਗੀਰ ਨੇ ਗੁਰੂ ਹਰਿਗੋਬਿੰਦ ਜੀ ਨੂੰ ਕੈਦੀ ਕਿਉਂ ਬਣਾਇਆ?

ਉੱਤਰ : ਗੁਰੂ ਹਰਿਗੋਬਿੰਦ ਜੀ ਦੇ ਗੁਰਗੱਦੀ ‘ਤੇ ਬੈਠਣ ਤੋਂ ਕੁਝ ਸਮੇਂ ਬਾਅਦ ਹੀ ਉਹ ਮੁਗ਼ਲ ਬਾਦਸ਼ਾਹ ਜਹਾਂਗੀਰ ਦੁਆਰਾ ਕੈਦੀ ਬਣਾ ਕੇ ਗਵਾਲੀਅਰ ਦੇ ਕਿਲ੍ਹੇ ਵਿੱਚ ਭੇਜ ਦਿੱਤੇ ਗਏ।

ਗੁਰੂ ਸਾਹਿਬ ਨੂੰ ਕੈਦੀ ਕਿਉਂ ਬਣਾਇਆ ਗਿਆ?

ਇਸ ਸੰਬੰਧੀ ਇਤਿਹਾਸਕਾਰਾਂ ਵਿੱਚ ਮਤਭੇਦ ਹਨ। ਕੁਝ ਇਤਿਹਾਸਕਾਰਾਂ ਦਾ ਵਿਚਾਰ ਹੈ ਕਿ ਇਸ ਲਈ ਚੰਦੂ ਸ਼ਾਹ ਦੀ ਸਾਜ਼ਸ਼ ਜ਼ਿੰਮੇਵਾਰ ਸੀ। ਗੁਰੂ ਜੀ ਦੁਆਰਾ ਉਸ ਦੀ ਪੁੱਤਰੀ ਨਾਲ ਵਿਆਹ ਕਰਨ ਦਾ ਇਨਕਾਰ ਕਰਨ ‘ਤੇ ਉਸ ਨੇ ਜਹਾਂਗੀਰ ਨੂੰ ਗੁਰੂ ਸਾਹਿਬ ਦੇ ਵਿਰੁੱਧ ਭੜਕਾਇਆ। ਸਿੱਟੇ ਵਜੋਂ ਜਹਾਂਗੀਰ ਨੇ ਉਨ੍ਹਾਂ ਨੂੰ ਕੈਦ ਕਰ ਲਿਆ।

ਦੂਜੇ ਪਾਸੇ ਜ਼ਿਆਦਾਤਰ ਇਤਿਹਾਸਕਾਰ ਇਸ ਮਤ ਨਾਲ ਸਹਿਮਤ ਹਨ ਕਿ ਜਹਾਂਗੀਰ ਨੇ ਗੁਰੂ ਸਾਹਿਬ ਨੂੰ ਉਨ੍ਹਾਂ ਦੁਆਰਾ ਅਪਣਾਈ ਗਈ ਨਵੀਂ ਨੀਤੀ ਕਾਰਨ ਕੈਦੀ ਬਣਾਇਆ। ਇਸ ਨੀਤੀ ਦੇ ਉਸ ਦੇ ਮਨ ਵਿੱਚ ਅਨੇਕਾਂ ਸ਼ੰਕੇ ਪੈਦਾ ਹੋ ਗਏ ਸਨ। ਗੁਰੂ ਸਾਹਿਬ ਦੇ ਵਿਰੋਧੀਆਂ ਨੇ ਵੀ ਜਹਾਂਗੀਰ ਦੇ ਕੰਨ ਭਰੇ ਕਿ ਗੁਰੂ ਜੀ ਵਿਦਰੋਹ ਕਰਨ ਦੀਆਂ ਤਿਆਰੀਆਂ ਕਰ ਰਹੇ ਹਨ। ਇਸ ਸੰਬੰਧ ਵਿੱਚ ਇਤਿਹਾਸਕਾਰਾਂ ਵਿੱਚ ਮਤਭੇਦ ਹੈ ਕਿ ਗੁਰੂ ਹਰਿਗੋਬਿੰਦ ਸਾਹਿਬ ਗਵਾਲੀਅਰ ਦੇ ਕਿਲ੍ਹੇ ਵਿੱਚ ਕਿੰਨਾ ਸਮਾਂ ਕੈਦ ਰਹੇ। ਵਧੇਰੇ ਇਤਿਹਾਸਕਾਰਾਂ ਦਾ ਕਹਿਣਾ ਹੈ ਕਿ ਗੁਰੂ ਸਾਹਿਬ 1606 ਈ. ਤੋਂ 1608 ਈ. ਤਕ ਦੋ ਸਾਲ ਗਵਾਲੀਅਰ ਵਿਖੇ ਕੈਦ ਰਹੇ।