CBSEEducationPunjab School Education Board(PSEB)Story Writing (ਕਹਾਣੀ ਰਚਨਾ)

ਕਹਾਣੀ : ਕਾਂ ਅਤੇ ਲੂੰਬੜੀ


ਇਕ ਵਾਰ ਇਕ ਲੂੰਬੜੀ ਨੂੰ ਬਹੁਤ ਭੁੱਖ ਲੱਗੀ। ਉਹ ਕੋਈ ਖਾਣ ਵਾਲੀ ਚੀਜ਼ ਲੱਭਣ ਲਈ ਇੱਧਰ-ਉੱਧਰ ਘੁੰਮੀ, ਪਰ ਉਸ ਨੂੰ ਕੁੱਝ ਨਾ ਮਿਲਿਆ। ਅੰਤ ਉਹ ਦਰੱਖ਼ਤਾਂ ਦੇ ਇਕ ਝੁੰਡ ਹੇਠ ਪਹੁੰਚੀ। ਉਹ ਬਹੁਤ ਥੱਕੀ ਹੋਈ ਸੀ ਤੇ ਉਹ ਦਰੱਖ਼ਤਾਂ ਦੀ ਸੰਘਣੀ ਛਾਂ ਹੇਠਾਂ ਲੰਮੀ ਪੈ ਗਈ।

ਇੰਨੇ ਨੂੰ ਲੂੰਬੜੀ ਨੇ ਉੱਪਰ ਵਲ ਧਿਆਨ ਮਾਰਿਆ, ਦਰੱਖ਼ਤ ਦੀ ਇਕ ਟਹਿਣੀ ਉੱਤੇ ਉਸ ਨੇ ਕਾਂ ਵੇਖਿਆ। ਕਾਂ ਦੇ ਮੂੰਹ ਵਿਚ ਪਨੀਰ ਦਾ ਟੁਕੜਾ ਸੀ। ਇਹ ਦੇਖ ਕੇ ਲੂੰਬੜੀ ਦੇ ਮੂੰਹ ਵਿਚ ਪਾਣੀ ਭਰ ਆਇਆ। ਉਸ ਨੇ ਕਾਂ ਕੋਲੋਂ ਪਨੀਰ ਦਾ ਟੁਕੜਾ ਖੋਹਣ ਦਾ ਇਕ ਢੰਗ ਕੱਢ ਲਿਆ।

ਉਸ ਨੇ ਬੜੀ ਚਾਲਾਕੀ ਤੇ ਪਿਆਰ ਭਰੀ ਅਵਾਜ਼ ਨਾਲ ਕਾਂ ਨੂੰ ਕਿਹਾ, “ਤੂੰ ਬਹੁਤ ਹੀ ਮਨਮੋਹਣਾ ਪੰਛੀ ਹੈ। ਤੇਰੀ ਅਵਾਜ਼ ਬਹੁਤ ਹੀ ਸੁਰੀਲੀ ਹੈ। ਮੇਰਾ ਜੀ ਕਰਦਾ ਹੈ ਕਿ ਤੇਰਾ ਮਿੱਠਾ ਗੀਤ ਸੁਣਾਂ। ਕਿਰਪਾ ਕਰਕੇ ਮੈਨੂੰ ਗਾ ਕੇ ਸੁਣਾ।” ਕਾਂ ਲੂੰਬੜੀ ਦੀ ਖ਼ੁਸ਼ਾਮਦ ਵਿਚ ਆ ਕੇ ਖ਼ੁਸ਼ੀ ਨਾਲ ਫੁੱਲ ਗਿਆ। ਜਿਉਂ ਹੀ ਉਸ ਨੇ ਗਾਉਣ ਲਈ ਮੂੰਹ ਖੋਲ੍ਹਿਆ, ਤਾਂ ਪਨੀਰ ਦਾ ਟੁਕੜਾ ਉਸ ਦੇ ਮੂੰਹ ਵਿਚੋਂ ਹੇਠਾਂ ਡਿਗ ਪਿਆ। ਲੂੰਬੜੀ ਪਨੀਰ ਦੇ ਟੁਕੜੇ ਨੂੰ ਝਟਪਟ ਖਾ ਕੇ ਆਪਣੇ ਰਾਹ ਤੁਰਦੀ ਬਣੀ ਤੇ ਕਾਂ ਉਸ ਵਲ ਵੇਖਦਾ ਹੀ ਰਹਿ ਗਿਆ ।

ਸਿੱਖਿਆ : ਕਿਸੇ ਦੀ ਖ਼ੁਸ਼ਾਮਦ ਵਿਚ ਨਾ ਆਓ।