ਕਹਾਣੀ : ਲੂੰਬੜੀ ਤੇ ਅੰਗੂਰ
ਦਾਖੇ ਹੱਥ ਨਾ ਅੱਪੜੇ, ਆਖੇ ਥੂਹ ਕੌੜੀ
ਇੱਕ ਦਿਨ ਬੜੀ ਗਰਮੀ ਸੀ। ਇਕ ਲੂੰਬੜੀ ਨੂੰ ਬਹੁਤ ਭੁੱਖ ਲੱਗੀ, ਪਰ ਉਸ ਨੂੰ ਇਧਰੋਂ-ਉਧਰੋਂ ਖਾਣ ਲਈ ਕੁੱਝ ਨਾ ਮਿਲਿਆ। ਉਹ ਖ਼ਰਾਕ ਦੀ ਭਾਲ ਵਿਚ ਬਹੁਤ ਦੂਰ ਨਿਕਲ ਗਈ। ਅੰਤ ਉਹ ਇਕ ਛਾਂ ਵਾਲੇ ਦਰੱਖ਼ਤ ਹੇਠ ਪੁੱਜੀ। ਉਹ ਉਸ ਦੀ ਛਾਂ ਹੇਠ ਲੰਮੀ ਪੈ ਗਈ।
ਇੰਨੇ ਨੂੰ ਲੂੰਬੜੀ ਦੀ ਨਿਗਾਹ ਉੱਪਰ ਪਈ। ਉਸ ਨੇ ਦੇਖਿਆ ਕਿ ਅੰਗੂਰਾਂ ਦੀ ਵੇਲ ਨਾਲ ਪੱਕੇ ਹੋਏ ਅੰਗੂਰਾਂ ਦੇ ਗੁੱਛੇ ਲਮਕ ਰਹੇ ਹਨ। ਉਸ ਦੇ ਮੂੰਹ ਵਿਚ ਪਾਣੀ ਭਰ ਆਇਆ। ਉਸ ਨੇ ਉੱਛਲ ਕੇ ਅੰਗੂਰ ਤੋੜਨ ਦੀ ਕੋਸ਼ਿਸ਼ ਕੀਤੀ, ਪਰ ਅੰਗੂਰ ਬਹੁਤ ਉੱਚੇ ਸਨ। ਉਸ ਨੇ ਵਾਰ-ਵਾਰ ਛਾਲਾਂ ਮਾਰੀਆਂ, ਪਰ ਵਿਅਰਥ। ਅੰਤ ਉਹ ਨਫ਼ਰਤ ਨਾਲ ਇਹ ਕਹਿੰਦੀ ਹੋਈ ਅੱਗੇ ਤੁਰ ਪਈ ਅੰਗੂਰ ਖੱਟੇ ਹਨ।”