ਅਣਡਿੱਠਾ ਪੈਰਾ – ਗੁਰੂ ਨਾਨਕ ਦੇਵ ਜੀ ਦਾ ਜੀਵਨ
ਗੁਰੂ ਨਾਨਕ ਦੇਵ ਜੀ ਦਾ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ
(GURU NANAK DEV JI’S LIFE AND HIS TEACHINGS)
ਨੋਟ : ਹੇਠ ਲਿਖੇ ਪੈਰੇ ਨੂੰ ਧਿਆਨ ਨਾਲ ਪੜ੍ਹੋ ਅਤੇ ਉਸ ਦੇ ਅੰਤ ਵਿੱਚ ਦਿੱਤੇ ਗਏ ਪ੍ਰਸ਼ਨਾਂ ਦੇ ਉੱਤਰ ਦਿਓ :
ਗੁਰੂ ਨਾਨਕ ਦੇਵ ਜੀ ਸਿੱਖ ਪੰਥ ਦੇ ਸੰਸਥਾਪਕ ਸਨ। 15ਵੀਂ ਸਦੀ ਵਿੱਚ ਜਦੋਂ ਉਨ੍ਹਾਂ ਦਾ ਜਨਮ ਹੋਇਆ ਤਾਂ ਧਰਤੀ ‘ਤੇ ਹਰ ਪਾਸੇ ਹਾਹਾਕਾਰ ਮੱਚੀ ਹੋਈ ਸੀ। ਲੋਕਾਂ ਵਿੱਚ ਅੰਧ-ਵਿਸ਼ਵਾਸ ਬਹੁਤ ਵੱਧ ਗਏ ਸਨ। ਉਹ ਅਗਿਆਨਤਾ ਦੇ ਹਨ੍ਹੇਰੇ ਵਿੱਚ ਭਟਕ ਰਹੇ ਸਨ। ਹਰ ਪਾਸੇ ਅਧਰਮ, ਝੂਠ ਅਤੇ ਭ੍ਰਿਸ਼ਟਾਚਾਰ ਦਾ ਬੋਲਬਾਲਾ ਸੀ। ਲੋਕ ਧਰਮ ਦੀ ਅਸਲੀਅਤ ਨੂੰ ਭੁੱਲ ਚੁੱਕੇ ਸਨ। ਇਹ ਸਿਰਫ ਆਡੰਬਰਾਂ ਅਤੇ ਕਰਮਕਾਂਡਾਂ ਦਾ ਇੱਕ ਦਿਖਾਵਾ ਜਿਹਾ ਬਣ ਕੇ ਰਹਿ ਗਿਆ ਸੀ। ਸ਼ਾਸਕ ਅਤੇ ਉਨ੍ਹਾਂ ਦੇ ਕਰਮਚਾਰੀ ਪਰਜਾ ਦੀ ਭਲਾਈ ਕਰਨ ਦੀ ਬਜਾਇ ਉਨ੍ਹਾਂ ‘ਤੇ ਜ਼ੁਲਮ ਕਰਦੇ ਸਨ। ਉਹ ਆਪਣਾ ਵਧੇਰੇ ਸਮਾਂ ਰੰਗਰਲੀਆਂ ਵਿੱਚ ਬਤੀਤ ਕਰਦੇ ਸਨ। ਗੁਰੂ ਨਾਨਕ ਦੇਵ ਜੀ ਨੇ ਅਗਿਆਨਤਾ ਦੇ ਹਨ੍ਹੇਰੇ ਵਿੱਚ ਭਟਕ ਰਹੀ ਮਨੁੱਖਤਾ ਨੂੰ ਗਿਆਨ ਦਾ ਸੱਚਾ ਮਾਰਗ ਦਿਖਾਇਆ।
ਪ੍ਰਸ਼ਨ 1. ਸਿੱਖ ਧਰਮ ਦੇ ਸੰਸਥਾਪਕ ਕੌਣ ਸਨ?
ਪ੍ਰਸ਼ਨ 2. ਗੁਰੂ ਨਾਨਕ ਦੇਵ ਜੀ ਦੇ ਜਨਮ ਸਮੇਂ ਸਮਾਜ ਦੀ ਹਾਲਤ ਕਿਹੋ ਜਿਹੀ ਸੀ?
ਪ੍ਰਸ਼ਨ 3. ਗੁਰੂ ਨਾਨਕ ਦੇਵ ਜੀ ਦੇ ਜਨਮ ਸਮੇਂ ਸ਼ਾਸਕ ਅਤੇ ਕਰਮਚਾਰੀ ਵਰਗ ਦਾ ਪਰਜਾ ਪ੍ਰਤੀ ਕੀ ਵਤੀਰਾ ਸੀ?
ਪ੍ਰਸ਼ਨ 4. ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ ਕਿਹੜਾ ਮਾਰਗ ਦਿਖਾਇਆ?