ਪ੍ਰਸ਼ਨ. ਹੁਕਮਨਾਮਿਆਂ ਉੱਤੇ ਇੱਕ ਸੰਖੇਪ ਨੋਟ ਲਿਖੋ।
ਪ੍ਰਸ਼ਨ. ਹੁਕਮਨਾਮਿਆਂ ਉੱਤੇ ਇੱਕ ਸੰਖੇਪ ਨੋਟ ਲਿਖੋ।
(Write brief note on Hukamnamas.)
ਉੱਤਰ – ਸਿੱਖ ਗੁਰੂਆਂ ਜਾਂ ਗੁਰੂ ਪਰਿਵਾਰ ਵੱਲੋਂ ਸਮੇਂ-ਸਮੇਂ ‘ਤੇ ਜਾਰੀ ਕੀਤੇ ਗਏ ਹੁਕਮਾਂ ‘ਹੁਕਮਨਾਮਾ’ ਕਿਹਾ ਜਾਂਦਾ ਹੈ। ਇਨ੍ਹਾਂ ਵਿੱਚੋਂ ਬਹੁਤਿਆਂ ਵਿੱਚ ਗੁਰੂ ਦੇ ਲੰਗਰ ਲਈ ਰਸਦ, ਧਾਰਮਿਕ ਥਾਂਵਾਂ ਦੇ ਨਿਰਮਾਣ ਲਈ ਮਾਇਆ, ਲੜਾਈਆਂ ਲਈ ਘੋੜੇ ਅਤੇ ਸ਼ਸਤਰ ਆਦਿ ਲਿਆਉਣ ਦੀ ਮੰਗ ਕੀਤੀ ਗਈ ਸੀ। ਹੁਣ ਤਕ ਪ੍ਰਾਪਤ ਹੋਏ ਹੁਕਮਨਾਮਿਆਂ ਦੀ ਸੰਖਿਆ 89 ਹੈ। ਇਨ੍ਹਾਂ ਵਿੱਚੋਂ 34 ਹੁਕਮਨਾਮੇ ਗੁਰੂ ਗੋਬਿੰਦ ਸਿੰਘ ਜੀ ਦੇ ਅਤੇ 23 ਗੁਰੂ ਤੇਗ਼ ਬਹਾਦਰ ਜੀ ਦੇ ਹਨ। ਸਿੱਖ ਇਨ੍ਹਾਂ ਹੁਕਮਨਾਮਿਆਂ ਦੀ ਪਰਮਾਤਮਾ ਦਾ ਹੁਕਮ ਸਮਝ ਕੇ ਪਾਲਣਾ ਕਰਦੇ ਸਨ।