ਅਣਡਿੱਠਾ ਪੈਰਾ : ਇਤਿਹਾਸ ਦੇ ਇਤਿਹਾਸਕ ਸੋਮੇ
ਨੋਟ : ਹੇਠ ਲਿਖੇ ਪੈਰੇ ਨੂੰ ਧਿਆਨ ਨਾਲ ਪੜ੍ਹੋ ਅਤੇ ਉਸ ਦੇ ਅੰਤ ਵਿੱਚ ਦਿੱਤੇ ਗਏ ਪ੍ਰਸ਼ਨਾਂ ਦੇ ਉੱਤਰ ਦਿਓ :
ਕਿਸੇ ਵੀ ਦੇਸ਼ ਦੇ ਇਤਿਹਾਸ ਨੂੰ ਚੰਗੀ ਤਰ੍ਹਾਂ ਸਮਝਣ ਲਈ ਉਸ ਦੇ ਇਤਿਹਾਸਿਕ ਸੋਮਿਆਂ ਦੀ ਜਾਣਕਾਰੀ ਹੋਣਾ ਅਤਿ ਜ਼ਰੂਰੀ ਹੈ। ਸੋਮੇ ਇਤਿਹਾਸ ਦੇ ਵਿਦਿਆਰਥੀਆਂ ਲਈ ਅਤਿ ਜ਼ਰੂਰੀ ਹੁੰਦੇ ਹਨ। ਪੰਜਾਬ ਦੇ ਇਤਿਹਾਸਿਕ ਸੋਮਿਆਂ ਸੰਬੰਧੀ ਸਾਨੂੰ ਬਹੁਤ ਸਾਰੀਆਂ ਔਕੜਾਂ ਪੇਸ਼ ਆਉਂਦੀਆਂ ਹਨ। 18ਵੀਂ ਸਦੀ ਵਿੱਚ ਪੰਜਾਬ ਯੁੱਧਾਂ ਦਾ ਅਖਾੜਾ ਬਣਿਆ ਰਿਹਾ। ਅਸ਼ਾਂਤੀ ਅਤੇ ਅਰਾਜਕਤਾ ਦੇ ਇਸ ਮਾਹੌਲ ਵਿੱਚ ਜਦੋਂ ਸਿੱਖ ਕੌਮ ਨੇ ਆਪਣੀ ਹੋਂਦ ਲਈ ਜ਼ਿੰਦਗੀ ਅਤੇ ਮੌਤ ਦੀ ਬਾਜ਼ੀ ਲਾਈ ਸੀ ਆਪਣਾ ਇਤਿਹਾਸ ਲਿਖਣ ਦਾ ਸਮਾਂ ਨਾ ਕੱਢ ਸਕੀ। ਪੰਜਾਬ ਦੇ ਜ਼ਿਆਦਾਤਰ ਸੋਮੇ 19ਵੀਂ ਸਦੀ ਨਾਲ ਸੰਬੰਧਿਤ ਹਨ ਜਦੋਂ ਪੰਜਾਬ ਵਿੱਚ ਮਹਾਰਾਜਾ ਰਣਜੀਤ ਸਿੰਘ ਨੇ ਸੁਤੰਤਰ ਸਿੱਖ ਰਾਜ ਦੀ ਸਥਾਪਨਾ ਕੀਤੀ।
ਪ੍ਰਸ਼ਨ 1. ਸੋਮੇ ਇਤਿਹਾਸ ਦੇ ਵਿਦਿਆਰਥੀਆਂ ਲਈ ਜ਼ਰੂਰੀ ਕਿਉਂ ਹਨ?
ਪ੍ਰਸ਼ਨ 2. ਪੰਜਾਬ ਦੇ ਇਤਿਹਾਸਿਕ ਸੋਮਿਆਂ ਸੰਬੰਧੀ ਸਾਨੂੰ ਕਿਹੜੀਆਂ ਔਕੜਾਂ ਪੇਸ਼ ਆਉਂਦੀਆਂ ਹਨ? ਕੋਈ ਦੋ ਦੱਸੋ।
ਪ੍ਰਸ਼ਨ 3. ਕਿਹੜੀ ਸਦੀ ਵਿੱਚ ਪੰਜਾਬ ਯੁੱਧਾਂ ਦਾ ਅਖਾੜਾ ਬਣਿਆ ਰਿਹਾ?