ਅਣਡਿੱਠਾ ਪੈਰਾ – ਦੂਸਰਾ ਐਂਗਲੋ – ਸਿੱਖ ਯੁੱਧ
ਨੋਟ : ਹੇਠ ਲਿਖੇ ਪੈਰੇ ਨੂੰ ਧਿਆਨ ਨਾਲ ਪੜ੍ਹੋ ਅਤੇ ਉਸ ਦੇ ਅੰਤ ਵਿੱਚ ਦਿੱਤੇ ਗਏ ਪ੍ਰਸ਼ਨਾਂ ਦੇ ਉੱਤਰ ਦਿਓ :
ਚਿਲਿਆਂਵਾਲਾ ਦੀ ਲੜਾਈ ਦੂਸਰੇ ਐਂਗਲੋ-ਸਿੱਖ ਯੁੱਧ ਦੀਆਂ ਮਹੱਤਵਪੂਰਨ ਲੜਾਈਆਂ ਵਿਚੋਂ ਇੱਕ ਸੀ। ਇਹ ਲੜਾਈ 13 ਜਨਵਰੀ, 1849 ਈ. ਨੂੰ ਲੜੀ ਗਈ ਸੀ।ਹਿਊਗ ਗਫ਼ ਦਾ ਇਹ ਵਿਚਾਰ ਸੀ ਕਿ ਉਸ ਕੋਲ ਸ਼ੇਰ ਸਿੰਘ ਮੁਕਾਬਲਾ ਕਰਨ ਲਈ ਸ਼ਕਤੀਸ਼ਾਲੀ ਫ਼ੌਜ ਨਹੀਂ ਹੈ। ਇਸ ਲਈ ਉਹ ਵਧੇਰੇ ਸੈਨਿਕ ਸਹਾਇਤਾ ਪਹੁੰਚਣ ਦੀ ਉਡੀਕ ਕਰਨ ਲੱਗਾ। ਜਦੋਂ ਗਫ਼ ਨੂੰ ਇਹ ਖ਼ਬਰ ਮਿਲੀ ਕਿ ਸਰਦਾਰ ਚਤਰ ਸਿੰਘ ਆਪਣੇ ਸੈਨਿਕਾਂ ਸਮੇਤ ਸ਼ੇਰ ਸਿੰਘ ਦੀ ਸਹਾਇਤਾ ਲਈ ਪਹੁੰਚ ਰਿਹਾ ਹੈ ਤਾਂ ਉਸ ਨੇ 13 ਜਨਵਰੀ ਨੂੰ ਸ਼ੇਰ ਸਿੰਘ ਦੇ ਸੈਨਿਕਾਂ ‘ਤੇ ਹਮਲਾ ਕਰ ਦਿੱਤਾ। ਇਹ ਲੜਾਈ ਬਹੁਤ ਭਿਆਨਕ ਸੀ। ਇਸ ਲੜਾਈ ਵਿੱਚ ਸ਼ੇਰ ਸਿੰਘ ਦੇ ਸੈਨਿਕਾਂ ਨੇ ਅੰਗਰੇਜ਼ ਸੈਨਾ ਵਿੱਚ ਤਬਾਹੀ ਮਚਾ ਦਿੱਤੀ। ਅੰਗਰੇਜ਼ਾਂ ਦੇ 695 ਸੈਨਿਕ ਜਿਨ੍ਹਾਂ ਵਿੱਚ 132 ਅਫ਼ਸਰ ਸਨ, ਇਸ ਲੜਾਈ ਵਿੱਚ ਮਾਰੇ ਗਏ ਅਤੇ 1651 ਹੋਰ ਸੈਨਿਕ ਜ਼ਖ਼ਮੀ ਹੋਏ। ਅੰਗਰੇਜ਼ਾਂ ਦੀਆਂ 4 ਤੋਪਾਂ ਵੀ ਸਿੱਖਾਂ ਦੇ ਹੱਥ ਆ ਗਈਆਂ।
ਪ੍ਰਸ਼ਨ 1. ਦੂਸਰੇ-ਐਂਗਲੋ ਸਿੱਖ ਯੁੱਧ ਦੀ ਸਭ ਤੋਂ ਮਹੱਤਵਪੂਰਨ ਲੜਾਈ ਕਿਹੜੀ ਸੀ?
ਪ੍ਰਸ਼ਨ 2. ਚਿਲਿਆਂਵਾਲਾ ਦੀ ਲੜਾਈ ਕਦੋਂ ਹੋਈ?
ਪ੍ਰਸ਼ਨ 3. ਸ਼ੇਰ ਸਿੰਘ ਕੌਣ ਸੀ?
ਪ੍ਰਸ਼ਨ 4. ਚਿਲਿਆਂਵਾਲਾ ਦੀ ਲੜਾਈ ਵਿੱਚ ਕਿਸ ਦੀ ਹਾਰ ਹੋਈ? ਇਸਦਾ ਕੀ ਸਿੱਟਾ ਨਿਕਲਿਆ?