ਗੁਰੂ ਗੋਬਿੰਦ ਸਿੰਘ ਜੀ ਦੀਆਂ ਸਾਹਿਤਕ ਸਰਗਰਮੀਆਂ
ਪ੍ਰਸ਼ਨ. ਗੁਰੂ ਗੋਬਿੰਦ ਸਿੰਘ ਜੀ ਦੀਆਂ ਸਾਹਿਤਕ ਸਰਗਰਮੀਆਂ ਬਾਰੇ ਤੁਸੀਂ ਕੀ ਜਾਣਦੇ ਹੋ?
ਉੱਤਰ : ਸਾਹਿਤ ਦੇ ਖੇਤਰ ਵਿੱਚ ਗੁਰੂ ਗੋਬਿੰਦ ਸਿੰਘ ਜੀ ਦੀ ਦੇਣ ਬੜੀ ਅਨਮੋਲ ਹੈ। ਉਹ ਆਪ ਉੱਚ-ਕੋਟੀ ਦੇ ਕਵੀ ਅਤੇ ਸਾਹਿਤਕਾਰ ਸਨ। ਉਨ੍ਹਾਂ ਦੁਆਰਾ ਰਚਿਆ ਹੋਇਆ ਬਹੁਤਾ ਸਾਹਿਤ ਸਰਸਾ ਨਦੀ ਵਿੱਚ ਰੁੜ੍ਹ ਗਿਆ ਸੀ। ਪਰ ਫਿਰ ਵੀ ਜਿਹੜਾ ਸਾਹਿਤ ਸਾਡੇ ਤਕ ਪੁੱਜਾ ਹੈ ਉਸ ਤੋਂ ਆਪ ਦੇ ਮਹਾਨ ਵਿਦਵਾਨ ਹੋਣ ਦਾ ਕਾਫ਼ੀ ਪ੍ਰਮਾਣ ਮਿਲਦਾ ਹੈ।
ਗੁਰੂ ਸਾਹਿਬ ਨੇ ਆਪਣੀਆਂ ਰਚਨਾਵਾਂ ਵਿੱਚ ਪੰਜਾਬੀ, ਹਿੰਦੀ, ਸੰਸਕ੍ਰਿਤ, ਫ਼ਾਰਸੀ, ਅਰਬੀ ਆਦਿ ਭਾਸ਼ਾਵਾਂ ਦੀ ਵਰਤੋਂ ਕੀਤੀ ਹੈ। ਜਾਪੁ ਸਾਹਿਬ, ਬਚਿੱਤਰ ਨਾਟਕ, ਜ਼ਫ਼ਰਨਾਮਾ, ਚੰਡੀ ਦੀ ਵਾਰ ਆਦਿ ਆਪ ਦੀਆਂ ਮਹਾਨ ਰਚਨਾਵਾਂ ਹਨ। ਇਨ੍ਹਾਂ ਵਿੱਚ ਆਪ ਨੇ ਵਿਭਿੰਨ ਵਿਸ਼ਿਆਂ ‘ਤੇ ਭਰਪੂਰ ਚਾਨਣਾ ਪਾਇਆ ਹੈ। ਇਹ ਰਚਨਾਵਾਂ ਅਧਿਆਤਮਿਕ ਗਿਆਨ ਦਾ ਭੰਡਾਰ ਹਨ। ਇਨ੍ਹਾਂ ਤੋਂ ਸਾਨੂੰ ਇਤਿਹਾਸਿਕ ਘਟਨਾਵਾਂ ਦੀ ਜਾਣਕਾਰੀ ਪ੍ਰਾਪਤ ਹੁੰਦੀ ਹੈ। ਇਹ ਸਾਰੀਆਂ ਰਚਨਾਵਾਂ ਅਧਿਆਤਮਿਕ ਗਿਆਨ ਦਾ ਭੰਡਾਰ ਹਨ। ਆਪ ਦੀਆਂ ਇਹ ਰਚਨਾਵਾਂ ਇੰਨੀਆਂ ਜੋਸ਼ ਭਰਪੂਰ ਹਨ ਕਿ ਪੜ੍ਹ ਕੇ ਮੁਰਦਾ ਦਿਲਾਂ ਵਿੱਚ ਵੀ ਜਾਨ ਪੈ ਜਾਂਦੀ ਹੈ।
ਗੁਰੂ ਗੋਬਿੰਦ ਸਿੰਘ ਜੀ ਨੇ ਆਪਣੇ ਦਰਬਾਰ ਵਿੱਚ 52 ਉੱਚ-ਕੋਟੀ ਦੇ ਕਵੀਆਂ ਨੂੰ ਸਰਪ੍ਰਸਤੀ ਦਿੱਤੀ ਹੋਈ ਸੀ। ਇਨ੍ਹਾਂ ਵਿੱਚੋਂ ਨੰਦ ਲਾਲ, ਸੈਨਾਪਤ, ਅਨੀ ਰਾਏ, ਗੋਪਾਲ ਅਤੇ ਉਦੈ ਰਾਏ ਦੇ ਨਾਂ ਬਹੁਤ ਪ੍ਰਸਿੱਧ ਹਨ।