ਗੁਰੂ ਹਰਿਗੋਬਿੰਦ ਸਾਹਿਬ ਜੀ


ਪ੍ਰਸ਼ਨ. ਗੁਰੂ ਹਰਿਗੋਬਿੰਦ ਜੀ ਅਤੇ ਮੁਗ਼ਲਾਂ ਵਿਚਾਲੇ ਲੜਾਈਆਂ ਦੇ ਕੀ ਕਾਰਨ ਸਨ?

ਉੱਤਰ : ਗੁਰੂ ਹਰਿਗੋਬਿੰਦ ਜੀ ਅਤੇ ਮੁਗ਼ਲਾਂ (ਸ਼ਾਹਜਹਾਂ) ਵਿਚਾਲੇ ਲੜਾਈਆਂ ਦੇ ਪ੍ਰਮੁੱਖ ਕਾਰਨ ਹੇਠ ਲਿਖੇ ਸਨ :

(i) ਮੁਗ਼ਲ ਬਾਦਸ਼ਾਹ ਸ਼ਾਹਜਹਾਂ ਇੱਕ ਕੱਟੜ ਸੁੰਨੀ ਮੁਸਲਮਾਨ ਸੀ। ਉਸ ਨੇ ਗੁਰੂ ਅਰਜਨ ਸਾਹਿਬ ਜੀ ਦੁਆਰਾ ਲਾਹੌਰ ਵਿੱਚ ਬਣਵਾਈ ਬਾਉਲੀ ਨੂੰ ਗੰਦਗੀ ਨਾਲ ਭਰਵਾ ਦਿੱਤਾ ਸੀ। ਸਿੱਖ ਇਸ ਅਪਮਾਨ ਨੂੰ ਕਿਸੇ ਵੀ ਹਾਲਤ ਵਿੱਚ ਸਹਿਣ ਕਰਨ ਲਈ ਤਿਆਰ ਨਹੀਂ ਸਨ।

(ii) ਸ਼ਾਹਜਹਾਂ ਦੇ ਸਮੇਂ ਨਕਸ਼ਬੰਦੀਆਂ ਦੇ ਨੇਤਾ ਸ਼ੇਖ ਮਾਸੂਮ ਨੇ ਬਾਦਸ਼ਾਹ ਨੂੰ ਸਿੱਖਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਲਈ ਭੜਕਾਇਆ।

(iii) ਗੁਰੂ ਜੀ ਨੇ ਆਪਣੀ ਸੈਨਾ ਵਿੱਚ ਬਹੁਤ ਸਾਰੇ ਮੁਗ਼ਲ ਸੈਨਾ ਦੇ ਭਗੌੜਿਆਂ ਨੂੰ ਭਰਤੀ ਕਰ ਲਿਆ ਸੀ। ਇਸ ਤੋਂ ਇਲਾਵਾ ਗੁਰੂ ਸਾਹਿਬ ਨੇ ਕਈ ਰਾਜਸੀ ਚਿੰਨ੍ਹਾਂ ਨੂੰ ਧਾਰਨ ਕਰ ਲਿਆ ਸੀ। ਸਿੱਖ ਸ਼ਰਧਾਲੂਆਂ ਨੇ ਗੁਰੂ ਜੀ ਨੂੰ ‘ਸੱਚਾ ਪਾਤਸ਼ਾਹ’ ਕਹਿਣਾ ਸ਼ੁਰੂ ਕਰ ਦਿੱਤਾ ਸੀ। ਨਿਰਸੰਦੇਹ ਸ਼ਾਹਜਹਾਂ ਭਲਾ ਇਹ ਕਿਵੇਂ ਬਰਦਾਸ਼ਤ ਕਰਦਾ।

(iv) ਕੌਲਾਂ ਲਾਹੌਰ ਦੇ ਕਾਜ਼ੀ ਰੁਸਤਮ ਖ਼ਾਂ ਦੀ ਧੀ ਸੀ। ਉਹ ਗੁਰੂ ਅਰਜਨ ਸਾਹਿਬ ਦੀ ਬਾਣੀ ਤੋਂ ਪ੍ਰਭਾਵਿਤ ਹੋ ਕੇ ਗੁਰੂ ਜੀ ਦੀ ਸ਼ਰਨ ਵਿੱਚ ਚਲੀ ਗਈ ਸੀ। ਇਸ ਕਾਜ਼ੀ ਦੁਆਰਾ ਭੜਕਾਉਣ ‘ਤੇ ਸ਼ਾਹਜਹਾਂ ਨੇ ਗੁਰੂ ਜੀ ਵਿਰੁੱਧ ਕਾਰਵਾਈ ਕਰਨ ਦਾ ਨਿਰਣਾ ਕੀਤਾ।