ਪਹਿਲਾ ਐਂਗਲੋ-ਸਿੱਖ ਯੁੱਧ
ਪਹਿਲਾ ਐਂਗਲੋ-ਸਿੱਖ ਯੁੱਧ : ਕਾਰਨ ਅਤੇ ਸਿੱਟੇ
(FIRST ANGLO-SIKH WAR: CAUSES AND RESULTS)
ਪ੍ਰਸ਼ਨ 1. ਮਹਾਰਾਜਾ ਦਲੀਪ ਸਿੰਘ ਕਿਸ ਦਾ ਪੁੱਤਰ ਸੀ ?
ਉੱਤਰ—ਮਹਾਰਾਜਾ ਰਣਜੀਤ ਸਿੰਘ ਦਾ ।
ਪ੍ਰਸ਼ਨ 2. ਮਹਾਰਾਜਾ ਦਲੀਪ ਸਿੰਘ ਨੇ ਪੰਜਾਬ ‘ਤੇ ਕਦੋਂ ਤੋਂ ਲੈ ਕੇ ਕਦੋਂ ਤਕ ਰਾਜ ਕੀਤਾ ?
ਉੱਤਰ -1843 ਈ. ਤੋਂ 1849 ਈ. ਤਕ ।
ਪ੍ਰਸ਼ਨ 3. ਪਹਿਲੇ ਅਤੇ ਦੂਸਰੇ ਐਂਗਲੋ-ਸਿੱਖ ਯੁੱਧ ਸਮੇਂ ਪੰਜਾਬ ਦਾ ਮਹਾਰਾਜਾ ਕੌਣ ਸੀ?
ਉੱਤਰ—ਮਹਾਰਾਜਾ ਦਲੀਪ ਸਿੰਘ ।
ਪ੍ਰਸ਼ਨ 4. ਲਾਲ ਸਿੰਘ ਕੌਣ ਸੀ ?
ਉੱਤਰ—ਲਾਹੌਰ ਦਰਬਾਰ ਦਾ ਪ੍ਰਧਾਨ ਮੰਤਰੀ ।
ਪ੍ਰਸ਼ਨ 5. ਤੇਜਾ ਸਿੰਘ ਕੌਣ ਸੀ ?
ਉੱਤਰ — ਸਿੱਖ ਫ਼ੌਜ ਦਾ ਮੁੱਖ ਸੈਨਾਪਤੀ ।
ਪ੍ਰਸ਼ਨ 6. ਪਹਿਲਾ ਐਂਗਲੋ-ਸਿੱਖ ਯੁੱਧ ਕਦੋਂ ਲੜਿਆ ਗਿਆ?
ਜਾਂ
ਪ੍ਰਸ਼ਨ. ਅੰਗਰੇਜ਼ਾਂ ਅਤੇ ਸਿੱਖਾਂ ਵਿਚਾਲੇ ਪਹਿਲਾ ਯੁੱਧ ਕਦੋਂ ਹੋਇਆ ?
ਉੱਤਰ – 1845-46 ਈ.
ਪ੍ਰਸ਼ਨ 7. ਪਹਿਲੇ ਐਂਗਲੋ-ਸਿੱਖ ਯੁੱਧ ਦੇ ਸਮੇਂ ਭਾਰਤ ਦਾ ਗਵਰਨਰ-ਜਨਰਲ ਕੌਣ ਸੀ ?
ਉੱਤਰ – ਲਾਰਡ ਹਾਰਡਿੰਗ ।
ਪ੍ਰਸ਼ਨ 8. ਪਹਿਲੇ ਐਂਗਲੋ-ਸਿੱਖ ਯੁੱਧ ਲਈ ਜ਼ਿੰਮੇਵਾਰ ਕੋਈ ਇੱਕ ਕਾਰਨ ਦੱਸੋ ।
ਉੱਤਰ—ਅੰਗਰੇਜ਼ਾਂ ਨੇ ਪੰਜਾਬ ਨੂੰ ਚਾਰੇ ਪਾਸਿਉਂ ਘੇਰਨਾ ਸ਼ੁਰੂ ਕਰ ਦਿੱਤਾ ਸੀ।
ਪ੍ਰਸ਼ਨ 9. ਮੁਦਕੀ ਦੀ ਲੜਾਈ ਕਦੋਂ ਹੋਈ ?
ਉੱਤਰ -18 ਦਸੰਬਰ, 1845 ਈ. ।
ਪ੍ਰਸ਼ਨ 10. ਫ਼ਿਰੋਜ਼ਸ਼ਾਹ ਜਾਂ ਫੇਰੂਸ਼ਹਿਰ ਦੀ ਲੜਾਈ ਕਦੋਂ ਲੜੀ ਗਈ ਸੀ ?
ਉੱਤਰ – 21 ਦਸੰਬਰ, 1845 ਈ.
ਪ੍ਰਸ਼ਨ 11. ਬੱਦੋਵਾਲ ਦੀ ਲੜਾਈ ਕਦੋਂ ਹੋਈ ?
ਉੱਤਰ – 21 ਜਨਵਰੀ, 1846 ਈ.
ਪ੍ਰਸ਼ਨ 12. ਅਲੀਵਾਲ ਦੀ ਲੜਾਈ ਕਦੋਂ ਹੋਈ ?
ਉੱਤਰ – 28 ਜਨਵਰੀ, 1846 ਈ.
ਪ੍ਰਸ਼ਨ 13. ਸਭਰਾਉਂ ਦੀ ਲੜਾਈ ਕਦੋਂ ਲੜੀ ਗਈ ਸੀ?
ਉੱਤਰ – 10 ਫਰਵਰੀ, 1846 ਈ.
ਪ੍ਰਸ਼ਨ 14. ਸਭਰਾਉਂ ਦੀ ਲੜਾਈ ਵਿੱਚ ਸਿੱਖਾਂ ਦਾ ਕਿਹੜਾ ਪ੍ਰਸਿੱਧ ਨੇਤਾ ਬਹਾਦਰੀ ਨਾਲ ਲੜਦਾ ਹੋਇਆ ਸ਼ਹੀਦ ਹੋਇਆ?
ਉੱਤਰ – ਸ਼ਾਮ ਸਿੰਘ ਅਟਾਰੀਵਾਲਾ।
ਪ੍ਰਸ਼ਨ 15. ਪਹਿਲਾ ਐਂਗਲੋ-ਸਿੱਖ ਯੁੱਧ ਕਿਹੜੀ ਲੜਾਈ ਨਾਲ ਸਮਾਪਤ ਹੋਇਆ?
ਉੱਤਰ – ਸਭਰਾਉਂ ਦੀ ਲੜਾਈ ਨਾਲ।
ਪ੍ਰਸ਼ਨ 16. ਅੰਗਰੇਜ਼ਾਂ ਅਤੇ ਸਿੱਖਾਂ ਵਿਚਕਾਰ ਪਹਿਲੇ ਯੁੱਧ ਵਿੱਚ ਕਿਸ ਦੀ ਹਾਰ ਹੋਈ?
ਉੱਤਰ – ਸਿੱਖਾਂ ਦੀ।
ਪ੍ਰਸ਼ਨ 17. ਅੰਗਰੇਜ਼ਾਂ ਅਤੇ ਸਿੱਖਾਂ ਵਿਚਕਾਰ ਪਹਿਲਾ ਯੁੱਧ ਕਿਹੜੀ ਸੰਧੀ ਨਾਲ ਸਮਾਪਤ ਹੋਇਆ?
ਉੱਤਰ – ਲਾਹੌਰ ਦੀ ਸੰਧੀ ਨਾਲ।
ਪ੍ਰਸ਼ਨ 18. ਲਾਹੌਰ ਦੀ ਸੰਧੀ ਕਦੋਂ ਕੀਤੀ ਗਈ ਸੀ ?
ਉੱਤਰ – 9 ਮਾਰਚ, 1846 ਈ.
ਪ੍ਰਸ਼ਨ 19. ਅੰਗਰੇਜ਼ਾਂ ਅਤੇ ਸਿੱਖਾਂ ਵਿਚਾਲੇ ਭੈਰੋਵਾਲ ਦੀ ਸੰਧੀ ਕਦੋਂ ਹੋਈ?
ਉੱਤਰ – 16 ਦਸੰਬਰ, 1846 ਈ.
ਪ੍ਰਸ਼ਨ 20. ਭੈਰੋਵਾਲ ਦੀ ਸੰਧੀ ਦੀ ਕੋਈ ਇੱਕ ਮੁੱਖ ਸ਼ਰਤ ਦੱਸੋ।
ਉੱਤਰ – ਲਾਹੌਰ ਸਰਕਾਰ ਦੇ ਸਾਰੇ ਵਿਭਾਗਾਂ ਦੀ ਦੇਖ-ਭਾਲ ਇੱਕ ਬ੍ਰਿਟਿਸ਼ ਰੈਜ਼ੀਡੈਂਟ ਕਰੇਗਾ।
ਪ੍ਰਸ਼ਨ 21. ਪਹਿਲੇ ਐਂਗਲੋ-ਸਿੱਖ ਯੁੱਧ ਦੇ ਬਾਅਦ ਅੰਗਰੇਜ਼ਾਂ ਨੇ ਕਸ਼ਮੀਰ ਕਿਸ ਨੂੰ ਦੇ ਦਿੱਤਾ?
ਉੱਤਰ – ਗੁਲਾਬ ਸਿੰਘ ਨੂੰ।
ਪ੍ਰਸ਼ਨ 22. ਪਹਿਲੇ ਐਂਗਲੋ-ਸਿੱਖ ਯੁੱਧ ਵਿੱਚ ਸਿੱਖਾਂ ਦੀ ਹਾਰ ਕੋਈ ਇੱਕ ਕਾਰਨ ਦੱਸੋ ।
ਉੱਤਰ – ਸਿੱਖ ਨੇਤਾਵਾਂ ਦੀ ਗੱਦਾਰੀ।