ਪ੍ਰਸ਼ਨ. ਆਦਿ ਗ੍ਰੰਥ ਸਾਹਿਬ ਦੇ ਮਹੱਤਵ ਦਾ ਸੰਖੇਪ ਵਰਣਨ ਕਰੋ।


ਪ੍ਰਸ਼ਨ . ਪੰਜਾਬ ਦੇ ਇਤਿਹਾਸ ਦੇ ਸੋਮੇ ਦੇ ਰੂਪ ਵਿੱਚ ‘ਆਦਿ ਗ੍ਰੰਥ ਸਾਹਿਬ’ ਦੇ ਮਹੱਤਵ ਦੀ ਵਿਆਖਿਆ ਕਰੋ।

(Describe the importance of Adi Granth Sahib as a source of the History of Punjab.)

ਜਾਂ

ਪ੍ਰਸ਼ਨ. ‘ਆਦਿ ਗ੍ਰੰਥ ਸਾਹਿਬ ਦੀਆਂ ਵਿਸ਼ੇਸ਼ਤਾਵਾਂ’ ‘ਤੇ ਇੱਕ ਨੋਟ ਲਿਖੋ।

(Write a note on the special features of Adi Granth Sahib.)

ਜਾਂ

ਪ੍ਰਸ਼ਨ. ਆਦਿ ਗ੍ਰੰਥ ਸਾਹਿਬ ਅਤੇ ਇਸ ਦੇ ਇਤਿਹਾਸਿਕ ਮਹੱਤਵ ਦਾ ਸੰਖੇਪ ਵਰਣਨ ਕਰੋ।

(Give a brief description of Adi Granth Sahib and it’s historical importance.)

ਜਾਂ

ਪ੍ਰਸ਼ਨ. ਆਦਿ ਗ੍ਰੰਥ ਸਾਹਿਬ ਦੇ ਮਹੱਤਵ ਦਾ ਸੰਖੇਪ ਵਰਣਨ ਕਰੋ।

(Briefly explain the significance of Adi Granth Sahib.)

ਉੱਤਰ – ਆਦਿ ਗ੍ਰੰਥ ਸਾਹਿਬ ਜੀ ਨੂੰ ਸਿੱਖ ਧਰਮ ਦਾ ਸਰਵਉੱਚ, ਪ੍ਰਮਾਣਿਕ ਅਤੇ ਪਵਿੱਤਰ ਗ੍ਰੰਥ ਦਾ ਸਨਮਾਨ ਪ੍ਰਾਪਤ ਹੈ। ਇਸ ਦਾ ਸੰਕਲਨ 1604 ਈ. ਵਿੱਚ ਗੁਰੂ ਅਰਜਨ ਦੇਵ ਜੀ ਨੇ ਕੀਤਾ ਸੀ। ਇਸ ਵਿੱਚ ਪਹਿਲੇ ਪੰਜ ਗੁਰੂ ਸਾਹਿਬਾਂ ਅਤੇ ਗੁਰੂ ਤੇਗ਼ ਬਹਾਦਰ ਜੀ ਦੀ ਬਾਣੀ ਦਰਜ ਹੈ। ਇਸ ਤੋਂ ਇਲਾਵਾ ਇਸ ਵਿੱਚ ਬਹੁਤ ਸਾਰੇ ਹਿੰਦੂ ਭਗਤਾਂ, ਸੂਫੀ ਸੰਤਾਂ ਅਤੇ ਭੱਟਾਂ ਆਦਿ ਦੀ ਬਾਣੀ ਵੀ ਸ਼ਾਮਲ ਕੀਤੀ ਗਈ ਹੈ। ਆਦਿ ਗ੍ਰੰਥ ਸਾਹਿਬ ਜਾਂ ਗੁਰੂ ਗ੍ਰੰਥ ਸਾਹਿਬ ਦੇ ਡੂੰਘੇ ਅਧਿਐਨ ਤੋਂ ਅਸੀਂ ਉਸ ਸਮੇਂ ਦੀ ਰਾਜਸੀ, ਧਾਰਮਿਕ, ਸਮਾਜਿਕ ਅਤੇ ਆਰਥਿਕ ਜੀਵਨ ਬਾਰੇ ਬੜੀ ਬਹੁਮੁੱਲੀ ਜਾਣਕਾਰੀ ਪ੍ਰਾਪਤ ਕਰਦੇ ਹਾਂ।