CBSEEducationHistoryHistory of Punjab

ਪ੍ਰਸ਼ਨ. ਮਹਾਰਾਜਾ ਦਲੀਪ ਸਿੰਘ ‘ਤੇ ਇੱਕ ਨੋਟ ਲਿਖੋ।

ਉੱਤਰ : ਮਹਾਰਾਜਾ ਦਲੀਪ ਸਿੰਘ ਮਹਾਰਾਜਾ ਰਣਜੀਤ ਸਿੰਘ ਦਾ ਸਭ ਤੋਂ ਛੋਟਾ ਪੁੱਤਰ ਸੀ। ਉਹ 15 ਸਤੰਬਰ, 1843 ਈ. ਨੂੰ ਪੰਜਾਬ ਦਾ ਨਵਾਂ ਮਹਾਰਾਜਾ ਬਣਿਆ ਸੀ। ਉਸ ਸਮੇਂ ਉਸ ਦੀ ਉਮਰ ਕੇਵਲ 5 ਸਾਲ ਸੀ। ਇਸ ਲਈ ਮਹਾਰਾਣੀ ਜਿੰਦਾਂ ਨੂੰ ਉਸ ਦਾ ਸਰਪ੍ਰਸਤ ਬਣਾਇਆ ਗਿਆ ਸੀ।

ਮਹਾਰਾਜਾ ਦਲੀਪ ਸਿੰਘ ਨੇ ਰਾਜ ਦਾ ਪ੍ਰਸ਼ਾਸਨ ਚਲਾਉਣ ਲਈ ਹੀਰਾ ਸਿੰਘ ਨੂੰ ਰਾਜ ਦਾ ਨਵਾਂ ਪ੍ਰਧਾਨ ਮੰਤਰੀ ਨਿਯੁਕਤ ਕੀਤਾ ਸੀ। ਭਾਵੇਂ ਉਹ ਬੜਾ ਸਿਆਣਾ ਸੀ ਪਰ ਉਸ ਨੇ ਪੰਡਤ ਜੱਲਾ ਨੂੰ ਮੁਸ਼ੀਰ-ਏ-ਖ਼ਾਸ ਦੇ ਅਹੁਦੇ ‘ਤੇ ਨਿਯੁਕਤ ਕਰਕੇ ਬਹੁਤ ਸਾਰੇ ਰਾਜ ਦਰਬਾਰੀਆਂ ਨੂੰ ਨਾਰਾਜ਼ ਕਰ ਲਿਆ ਸੀ।

1844 ਈ. ਵਿੱਚ ਹੀਰਾ ਸਿੰਘ ਦੇ ਕਤਲ ਤੋਂ ਬਾਅਦ ਜਵਾਹਰ ਸਿੰਘ ਰਾਜ ਦਾ ਨਵਾਂ ਪ੍ਰਧਾਨ ਮੰਤਰੀ ਬਣਿਆ ਪਰ ਉਹ ਬੜਾ ਹਠੀ ਅਤੇ ਅਯੋਗ ਸੀ। ਉਸ ਨੂੰ ਸਤੰਬਰ, 1845 ਈ. ਵਿੱਚ ਕੰਵਰ ਪਿਸ਼ੌਰਾ ਸਿੰਘ ਦੇ ਕਤਲ ਕਾਰਨ ਸੈਨਿਕਾਂ ਨੇ ਮੌਤ ਦੀ ਸਜ਼ਾ ਦੇ ਦਿੱਤੀ ਸੀ। ਉਸ ਤੋਂ ਬਾਅਦ ਲਾਲ ਸਿੰਘ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ‘ਤੇ ਨਿਯੁਕਤ ਕੀਤਾ ਗਿਆ। ਉਹ ਪਹਿਲਾਂ ਹੀ ਅੰਗਰੇਜ਼ਾਂ ਨਾਲ ਮਿਲਿਆ ਹੋਇਆ ਸੀ।

ਸਿੱਟੇ ਵਜੋਂ ਪਹਿਲੇ ਅਤੇ ਦੂਸਰੇ ਐਂਗਲੋ-ਸਿੱਖ ਯੁੱਧ ਵਿੱਚ ਸਿੱਖਾਂ ਨੂੰ ਹਾਰ ਦਾ ਮੂੰਹ ਦੇਖਣਾ ਪਿਆ। ਅੰਗਰੇਜ਼ਾਂ ਨੇ ਮਹਾਰਾਜਾ ਦਲੀਪ ਸਿੰਘ ਨੂੰ ਗੱਦੀ ਤੋਂ ਲਾਹ ਦਿੱਤਾ ਅਤੇ 29 ਮਾਰਚ, 1849 ਈ. ਨੂੰ ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਸ਼ਾਮਲ ਕਰ ਲਿਆ। 22 ਅਕਤੂਬਰ, 1893 ਈ. ਨੂੰ ਮਹਾਰਾਜਾ ਦਲੀਪ ਸਿੰਘ ਦੀ ਪੈਰਿਸ ਵਿਖੇ ਮੌਤ ਹੋ ਗਈ ਸੀ।